ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਦੇਹਾਂਤ, ਮੁੱਖ ਮੰਤਰੀ ਨੇ ਜਤਾਇਆ ਅਫ਼ਸੋਸ

TeamGlobalPunjab
1 Min Read

ਚੰਡੀਗੜ੍ਹ  : ਪਦਮ ਸ਼੍ਰੀ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਕੋਵਿਡ ਕਾਰਨ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ ਹੈ। ਉਹ 85 ਸਾਲਾਂ ਦੇ ਸਨ।

ਨਿਰਮਲ ਮਿਲਖਾ ਸਿੰਘ ਚੰਡੀਗੜ੍ਹ ਵਿੱਚ ਸਪੋਰਟਸ ਫਾਰ ਵੂਮੈਨ ਦੀ ਸਾਬਕਾ ਡਾਇਰੈਕਟਰ ਅਤੇ ਇੰਡੀਅਨ ਵੂਮੈਨਸ ਨੈਸ਼ਨਲ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਵੀ ਸਨ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ‘ਤੇ ਡੁੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਵੱਖ-ਵੱਖ ਸਿਆਸੀ, ਸਮਾਜਿਕ ਅਤੇ ਖੇਡ ਜਥੇਬੰਦੀਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ‘ਤੇ ਅਫ਼ਸੋਸ ਜ਼ਾਹਰ ਕੀਤਾ ਹੈ।

ਦੱਸਣਯੋਗ ਹੈ ਕਿ ਇਸ ਵੇਲੇ ਮਿਲਖਾ ਸਿੰਘ ਵੀ ਪੀਜੀਆਈ ‘ਚ ਜੇ਼ਰੇ ਇਲਾਜ ਹਨ।

Share This Article
Leave a Comment