ਨਵੇਂ ਭਾਜਪਾ ਪ੍ਰਧਾਨ ਨਿਤਿਨ ਨਬੀਨ ਦੀ ਵਧੀ ਸੁਰੱਖਿਆ; 24 ਘੰਟੇ ਰਹੇਗਾ Z ਸ਼੍ਰੇਣੀ ਦਾ ਸੁਰੱਖਿਆ ਘੇਰਾ!

Global Team
2 Min Read

ਨਵੀ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਭਾਰਤੀ ਜਨਤਾ ਪਾਰਟੀ ਦੇ ਨਵੇਂ ਰਾਸ਼ਟਰੀ ਪ੍ਰਧਾਨ ਬਣਨ ਜਾ ਰਹੇ ਨਿਤਿਨ ਨਬੀਨ ਨੂੰ Z ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਨਿਤਿਨ ਨਬੀਨ ਦੀ ਸੁਰੱਖਿਆ ਹੁਣ ਕੇਂਦਰੀ ਰਿਜ਼ਰਵ ਪੁਲਿਸ ਫੋਰਸ (CRPF) ਦੇ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਕਮਾਂਡੋ ਸੰਭਾਲਣਗੇ।

Z ਸ਼੍ਰੇਣੀ ਦੀ ਸੁਰੱਖਿਆ ਨੂੰ ਦੇਸ਼ ਦੇ ਸਭ ਤੋਂ ਮਹੱਤਵਪੂਰਨ ਸੁਰੱਖਿਆ ਪ੍ਰਬੰਧਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਸ ਤਹਿਤ, ਹਥਿਆਰਬੰਦ ਸੁਰੱਖਿਆ ਕਰਮਚਾਰੀ 24 ਘੰਟੇ ਵਿਅਕਤੀ ਦੇ ਨਾਲ ਹੁੰਦੇ ਹਨ। ਇਨ੍ਹਾਂ ਵਿੱਚ ਇੱਕ ਨਜ਼ਦੀਕੀ ਸੁਰੱਖਿਆ ਟੀਮ, ਐਸਕਾਰਟ ਵਾਹਨ ਅਤੇ ਹੋਰ ਸੁਰੱਖਿਆ ਪ੍ਰਬੰਧ ਸ਼ਾਮਲ ਹਨ। ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਨਿਤਿਨ ਨਬੀਨ ਦੀਆਂ ਰਾਜਨੀਤਿਕ ਗਤੀਵਿਧੀਆਂ ਅਤੇ ਜਨਤਕ ਸਮਾਗਮਾਂ ਚ ਮੌਜੂਦਗੀ ਵਧਣ ਦੀ ਸੰਭਾਵਨਾ ਹੈ ਇਸ ਲਈ, ਇਹ ਕਦਮ ਸੁਰੱਖਿਆ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਕੇਂਦਰੀ ਸੁਰੱਖਿਆ ਸੂਚੀ ਦੇ ਅਧੀਨ VIP ਸੁਰੱਖਿਆ ਕਵਰ Z-ਪਲੱਸ (ASL) ਤੋਂ ਲੈ ਕੇ Z-ਪਲੱਸ, Z, Y, Y-ਪਲੱਸ ਅਤੇ X ਸ਼੍ਰੇਣੀਆਂ ਤੱਕ ਹੁੰਦਾ ਹੈ।

ਦੱਸ ਦਈਏ ਕਿ 45 ਸਾਲਾ ਨਬੀਨ ਪਾਰਟੀ ਦੇ ਸਭ ਤੋਂ ਘੱਟ ਉਮਰ ਦੇ ਰਾਸ਼ਟਰੀ ਪ੍ਰਧਾਨ ਚੁਣੇ ਗਏ ਹਨ। ਭਾਜਪਾ ਦੇ ਨਿਤਿਨ ਨਬੀਨ ਅੱਜ ਪਾਰਟੀ ਦੇ 12ਵੇਂ ਰਾਸ਼ਟਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ। ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਅਤੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਮੌਜੂਦ ਰਹਿਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਭਾਜਪਾ ਪ੍ਰਧਾਨ ਚੁਣੇ ਦਾ ਅਧਿਕਾਰਤ ਐਲਾਨ ਕੀਤਾ ਜਾਵੇਗਾ।

ਪ੍ਰਧਾਨ ਅਹੁਦੇ ਲਈ ਚੋਣਾਂ ਸੋਮਵਾਰ ਨੂੰ ਭਾਜਪਾ ਹੈੱਡਕੁਆਰਟਰ ਵਿਖੇ ਹੋਈਆਂ ਸਨ। ਨਬੀਨ ਨੂੰ ਬਿਨਾਂ ਮੁਕਾਬਲਾ ਚੁਣਿਆ ਗਿਆ ਕਿਉਂਕਿ ਕਿਸੇ ਹੋਰ ਉਮੀਦਵਾਰ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਨਿਤਿਨ ਨੂੰ 14 ਦਸੰਬਰ, 2025 ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment