ਨਿਤੀਸ਼ ਕੁਮਾਰ 9ਵੀਂ ਵਾਰ ਬਿਹਾਰ ਦੇ ਬਣੇ ਮੁੱਖ ਮੰਤਰੀ, ਭਾਜਪਾ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਕੀਤਾ ਫੈਸਲਾ

Rajneet Kaur
3 Min Read

ਨਿਊਜ਼ ਡੈਸਕ: ਨਿਤੀਸ਼ ਕੁਮਾਰ ਨੇ ਇੱਕ ਵਾਰ ਫਿਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਨਿਤੀਸ਼ 9ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਹਨ। ਨਿਤੀਸ਼ ਨੇ ਰਾਸ਼ਟਰੀ ਜਨਤਾ ਦਲ ਨਾਲ ਗਠਜੋੜ ਤੋੜ ਕੇ ਭਾਜਪਾ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਫੈਸਲਾ ਕੀਤਾ ਹੈ।

ਨਿਤੀਸ਼ ਕੁਮਾਰ ਨੇ ਐਤਵਾਰ ਨੂੰ ਬਿਹਾਰ ਦੇ ਰਾਜ ਭਵਨ ਵਿੱਚ 9ਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਸ਼ਟਰੀ ਜਨਤਾ ਦਲ ਦੇ ਨਾਲ ਮਹਾਗਠਜੋੜ ਨਾਲੋਂ ਨਾਤਾ ਤੋੜਦੇ ਹੋਏ ਨਿਤੀਸ਼ ਕੁਮਾਰ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਫੈਸਲਾ ਕੀਤਾ ਹੈ।

ਅਸਤੀਫਾ ਦੇਣ ਤੋਂ ਬਾਅਦ ਨਿਤੀਸ਼ ਕੁਮਾਰ ਨੇ ਕਿਹਾ ਕਿ I.N.D.I.A ਅਤੇ ਗ੍ਰੈਂਡ ਅਲਾਇੰਸ ‘ਚ ਹਾਲਾਤ ਚੰਗੇ ਨਹੀਂ ਲੱਗ ਰਹੇ ਹਨ, ਇਸ ਲਈ ਉਨ੍ਹਾਂ ਨੇ ਭਾਜਪਾ ਨਾਲ ਮਿਲ ਕੇ ਨਵਾਂ ਗਠਜੋੜ ਅਤੇ ਨਵੀਂ ਸਰਕਾਰ ਬਣਾਉਣ ਦਾ ਫੈਸਲਾ ਕੀਤਾ ਹੈ। ਦਿਲਚਸਪ ਗੱਲ ਇਹ ਹੈ ਕਿ ਨਿਤੀਸ਼ 18 ਮਹੀਨੇ ਪਹਿਲਾਂ ਐਨਡੀਏ ਛੱਡ ਕੇ ਮਹਾਗੱਠਜੋੜ ਵਿੱਚ ਸ਼ਾਮਿਲ ਹੋਏ ਸਨ। ਨਿਤੀਸ਼ ਕੁਮਾਰ ਨੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ਨੂੰ ਸੌਂਪਣ ਤੋਂ ਬਾਅਦ ਨਿਤੀਸ਼ ਨੇ ਕਿਹਾ, ‘ਮੈਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਹੁਣ ਤੱਕ ਜੋ ਸਰਕਾਰ ਸੀ ਉਹ ਖਤਮ ਹੋ ਚੁੱਕੀ ਹੈ।

- Advertisement -

ਸਮਰਾਟ ਚੌਧਰੀ ਦੇ ਸਹੁੰ ਚੁੱਕਣ ਤੋਂ ਬਾਅਦ ਭਗਵੀਂ ਪੱਗ ਅਤੇ ਜੈਕਟ ਪਹਿਨ ਕੇ ਰਾਜ ਭਵਨ ‘ਚ ਜੈ ਸ਼੍ਰੀ ਰਾਮ ਦੇ ਨਾਅਰੇ ਗੂੰਜਦੇ ਰਹੇ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਭਾਜਪਾ ਬਿਹਾਰ ਦੇ ਪ੍ਰਧਾਨ ਸਮਰਾਟ ਚੌਧਰੀ ਦਾ ਨਾਂ ਆਇਆ ਤਾਂ ਪੂਰੇ ਹਾਲ ‘ਚ ਭਾਜਪਾ ਵਰਕਰਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਪੂਰਾ ਹਾਲ ਸਮਰਾਟ ਚੌਧਰੀ ਜ਼ਿੰਦਾਬਾਦ ਦੇ ਜ਼ੋਰਦਾਰ ਨਾਅਰਿਆਂ ਨਾਲ ਗੂੰਜ ਉੱਠਿਆ।

ਜਦੋਂ ਨਿਤੀਸ਼ ਕੁਮਾਰ ਸਹੁੰ ਚੁੱਕ ਰਹੇ ਸਨ ਤਾਂ ਪਿੱਛੇ ਤੋਂ ਪਾਰਟੀ ਵਰਕਰ ਲਗਾਤਾਰ ਨਿਤੀਸ਼ ਕੁਮਾਰ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਜਦੋਂ ਤੱਕ ਨਿਤੀਸ਼ ਕੁਮਾਰ ਨੇ ਸਹੁੰ ਚੁੱਕੀ ਉਦੋਂ ਤੱਕ ਪਾਰਟੀ ਵਰਕਰਾਂ ਵੱਲੋਂ ਨਾਅਰੇਬਾਜ਼ੀ ਹੁੰਦੀ ਰਹੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment