ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ

Prabhjot Kaur
3 Min Read

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਅੱਜ ਟਰੈਕਟਰ ’ਤੇ ਸਵਾਰ ਹੋ ਕੇ ਆਪਣੇ ਸਮਰਥਕਾਂ ਆਪਣੇ ਨਾਮਜ਼ਦਗੀ ਪੱਤਰ ਭਰਨ ਲਈ ਪੁੱਜੇ। ਉਹਨਾਂ ਦੀ ਪਤਨੀ ਬਬੀਤਾ ਸ਼ਰਮਾ ਨੇ ਉਹਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਸ ਮੌਕੇ ਐਨ ਕੇ ਸ਼ਰਮਾ ਦੇ ਪਿਤਾ ਵੀ ਐਨ ਸ਼ਰਮਾ ਤੇ ਸਿਆਸੀ ਸਕੱਤਰ ਕ੍ਰਿਸ਼ਨਪਾਲ ਸ਼ਰਮਾ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਕਿਸਾਨ ਦੇ ਸਪੁੱਤਰ ਹਨ ਤੇ ਟਰੈਕਟਰ ਹੀ ਸਾਡੀ ਜ਼ਿੰਦ ਜਾਨ ਹੈ। ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਤੇ ਸਾਡੇ ਇਲਾਕੇ ਦੀ ਜ਼ਮੀਨ ਵੀ ਬਹੁਤ ਮਾੜੀ ਤੇ ਸੇਮ ਭਰੀ ਹੁੰਦੀ ਸੀ ਜਿਸ ਵਿਚ ਅਸੀਂ ਖੇਤੀ ਕਰਦੇ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ, ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ। ਇਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਹੀ ਸੀ ਜਿਸਨੇ ਕਿਸਾਨਾਂ ਵਾਸਤੇ ਖੇਤੀਬਾੜੀ ਬਿਜਲੀ ਮੁਫਤ ਕੀਤੀ ਜਿਸਦੀ ਬਦੌਲਤ ਪੰਜਾਬ ਵਿਚ ਖੇਤੀਬਾੜੀ ਇਕ ਵਾਰ ਤੋਂ ਮੁਨਾਫੇ ਵਾਲਾ ਧੰਦਾ ਬਣੀ ਸੀ ਪਰ ਮੰਦੇ ਹਾਲਾਤਾਂ ਨੂੰ ਹੁਣ ਕੇਂਦਰ ਸਰਕਾਰ ਤੇ ਸੂਬੇ ਦੀ ਮੌਜੂਦਾ ਆਪ ਸਰਕਾਰ ਦੇ ਬੇਰੁਖੇ ਰਵੱਈਏ ਕਾਰਣ ਕਿਸਾਨ ਕਰਜ਼ਈ ਹੋ ਕੇ ਆਤਮ ਹੱਤਿਆਵਾਂ ਕਰ ਰਹੇ ਹਨ ਪਰ ਦੋਵੇਂ ਸਰਕਾਰਾਂ ਕਿਸਾਨਾਂ ਦੀ ਸਾਰ ਨਹੀਂ ਲੈ ਰਹੀਆਂ।

ਐਨ ਕੇ ਸ਼ਰਮਾ ਨੇ ਕਿਹਾ ਕਿ ਪਹਿਲਾਂ ਦਿੱਲੀ ਦੇ ਬਾਰਡਰਾਂ ’ਤੇ ਦੋ ਸਾਲਾਂ ਤੱਕ ਕਿਸਾਨ ਅੰਦੋਲਨ ਚੱਲਿਆ ਤੇ ਹੁਣ 13 ਫਰਵਰੀ ਤੋਂ ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਚਲ ਰਿਹਾ ਹੈ ਪਰ ਨਾ ਤਾਂ ਕੇਂਦਰ ਦੀ ਭਾਜਪਾ ਸਰਕਾਰ ਤੇ ਨਾ ਹੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਲਈ ਤਿਆਰ ਹਨ ਤੇ ਹੁਣ ਤੱਕ ਦੋ ਦਰਜਨ ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਸ ਮੌਕੇ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਆਕਾਸ਼ ਸ਼ਰਮਾ ਬਾਕਸ ਤੇ ਸੁਖਬੀਰ ਸਿੰਘ ਸਨੌਰ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment