ਚੰਡੀਗੜ੍ਹ: ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮ ਹੋਣ ਤੋਂ ਬਾਅਦ ਪੰਜਾਬ ‘ਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ। ਅਗਲੇ 4 ਤੋਂ 5 ਦਿਨਾਂ ‘ਚ ਤਾਪਮਾਨ 5 ਡਿਗਰੀ ਤੱਕ ਵਧ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਤਾਪਮਾਨ ਆਮ ਤੌਰ ‘ਤੇ ਰਾਜ ਵਿੱਚ ਦਰਜ ਕੀਤੇ ਗਏ ਤਾਪਮਾਨ ਦੇ ਕਰੀਬ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਗਰਮੀ ਹੋਰ ਵਧਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਹਾਲਾਂਕਿ ਰਾਤ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਆਸਮਾਨ ਸਾਫ ਰਹੇਗਾ। ਇਸ ਕਾਰਨ ਸੂਰਜ ਚਮਕੇਗਾ ਅਤੇ ਤਾਪਮਾਨ ਵਧੇਗਾ। ਅਗਲੇ 4 ਤੋਂ 5 ਦਿਨਾਂ ‘ਚ ਤਾਪਮਾਨ 5 ਡਿਗਰੀ ਤੱਕ ਵਧ ਸਕਦਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਮੌਜੂਦਾ ਹਾਲਾਤਾਂ ਦੀ ਗੱਲ ਕਰੀਏ ਤਾਂ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 26 ਤੋਂ 29 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।