ਇਮਰਾਨ ਖ਼ਾਨ ਦੇ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼, 31 ਮਾਰਚ ਨੂੰ ਹੋਵੇਗਾ ਫ਼ੈਸਲਾ

TeamGlobalPunjab
3 Min Read

ਲਾਹੌਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਹੁਦੇ ਤੋਂ ਹਟਾਉਣ ਲਈ ਵਿਰੋਧੀ ਪਾਰਟੀਆਂ ਨੇ ਸੋਮਵਾਰ ਨੂੰ ਸੰਸਦ ‘ਚ ਬੇਭਰੋਸਗੀ ਮਤਾ ਪਾਸ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੇ ਸੰਸਦ ‘ਚ ਬੇਭਰੋਸਗੀ ਮਤਾ ਪੇਸ਼ ਕੀਤਾ। ਹੁਣ ਇਸ ਮਤੇ ‘ਤੇ ਬਹਿਸ ਵੀਰਵਾਰ ਨੂੰ ਸ਼ੁਰੂ ਹੋਵੇਗੀ ਅਤੇ ਬੇਭਰੋਸਗੀ ਮਤੇ ‘ਤੇ ਵੋਟਿੰਗ ਦੀ ਪ੍ਰਕਿਰਿਆ ਸੱਤ ਦਿਨਾਂ ਦੇ ਅੰਦਰ ਪੂਰੀ ਹੋ ਜਾਵੇਗੀ।

ਜਦੋਂ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੇ ਸੰਸਦ ਵਿੱਚ ਬੇਭਰੋਸਗੀ ਮਤਾ ਪੜ੍ਹਿਆ ਤਾਂ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ। ਮਤੇ ਨੂੰ ਪੜ੍ਹਦਿਆਂ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਸਦਨ ਦਾ ਭਰੋਸਾ ਗੁਆ ਕੇ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਹਾਲਾਂਕਿ ਸੰਸਦ ਨੇ ਪਹਿਲਾਂ 25 ਮਾਰਚ ਨੂੰ ਸੈਸ਼ਨ ਬੁਲਾਇਆ ਸੀ ਪਰ ਸਦਨ ਦੇ ਸਪੀਕਰ ਨੇ ਪ੍ਰਸਤਾਵ ਪੇਸ਼ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਸੂਤਰਾਂ ਦੀ ਮੰਨੀਏ ਤਾਂ ਵਿਰੋਧੀ ਪਾਰਟੀਆਂ ਨੂੰ ਭਰੋਸਾ ਹੈ ਕਿ ਕੁੱਲ 342 ਮੈਂਬਰਾਂ ‘ਚੋਂ 172 ਮੈਂਬਰ ਇਕੱਠੇ ਹੋ ਕੇ ਸਰਕਾਰ ਨੂੰ ਘੇਰ ਸਕਦੇ ਹਨ ਪਰ ਦੂਜੇ ਪਾਸੇ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਸਦਨ ‘ਚ ਕਾਫੀ ਸਮਰਥਨ ਹਾਸਲ ਹੈ। ਤਾਂ ਜੋ ਵਿਰੋਧੀ ਪਾਰਟੀਆਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ। 2018 ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਇਮਰਾਨ ਖਾਨ ਨੇ ਜਨਤਾ ਨਾਲ ਨਵਾਂ ਪਾਕਿਸਤਾਨ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਇਸ ਵਾਅਦੇ ਦੇ ਆਧਾਰ ‘ਤੇ ਉਹ ਸੱਤਾ ‘ਚ ਵੀ ਆਏ ਸਨ ਪਰ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਹੀ ਵਿਰੋਧੀ ਧਿਰ ਨੇ ਉਨ੍ਹਾਂ ‘ਤੇ ਅਤੇ ਉਨ੍ਹਾਂ ਦੀ ਪਾਰਟੀ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ ਸਨ।

ਤੁਹਾਨੂੰ ਦੱਸ ਦੇਈਏ ਕਿ 8 ਮਾਰਚ ਨੂੰ ਵਿਰੋਧੀ ਪਾਰਟੀਆਂ ਨੇ ਪਾਕਿਸਤਾਨ ਦੀ ਸੰਸਦ (ਰਾਸ਼ਟਰੀ ਅਸੈਂਬਲੀ) ਦੇ ਸਕੱਤਰੇਤ ਦੇ ਸਾਹਮਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤਾ ਸੀ। ਵਿਰੋਧੀ ਧਿਰ ਨੇ ਦੋਸ਼ ਲਗਾਇਆ ਹੈ ਕਿ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੀ ਸਰਕਾਰ ਦੇਸ਼ ਵਿੱਚ ਵਧਦੀ ਮਹਿੰਗਾਈ ਅਤੇ ਆਰਥਿਕ ਸੰਕਟ ਲਈ ਜ਼ਿੰਮੇਵਾਰ ਹੈ। ਉਦੋਂ ਤੋਂ ਦੇਸ਼ ਦੀ ਰਾਜਨੀਤੀ ਵਿੱਚ ਅਨਿਸ਼ਚਿਤਤਾ ਦੇ ਬੱਦਲ ਮੰਡਰਾ ਰਹੇ ਸਨ। ਵਿਰੋਧੀ ਧਿਰ ਨੇ ਸਦਨ ਦੇ ਸਪੀਕਰ ਨੂੰ 14 ਦਿਨਾਂ ਦੇ ਅੰਦਰ ਸੈਸ਼ਨ ਬੁਲਾਉਣ ਦੀ ਬੇਨਤੀ ਕੀਤੀ ਸੀ।

- Advertisement -

ਪੀਐੱਮ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਦੇਸ਼ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੇਭਰੋਸਗੀ ਮਤੇ ‘ਤੇ ਫ਼ੈਸਲਾ 31 ਮਾਰਚ ਨੂੰ ਲਿਆ ਜਾਵੇਗਾ ਅਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਿਤੇ ਨਹੀਂ ਜਾ ਰਹੇ ਹਨ। ਉਨ੍ਹਾਂ ਨੇ ਕਿਹਾ “ਖਾਸ ਕਰਕੇ ਇੱਕ ਦਿਨ ਪਹਿਲਾਂ ਇਸਲਾਮਾਬਾਦ ਵਿੱਚ ਇਮਰਾਨ ਖਾਨ ਦੀ ‘ਸ਼ਾਨਦਾਰ’ ਰੈਲੀ ਤੋਂ ਬਾਅਦ, ਲੋਕਾਂ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਸਦੀ ਰਾਜਨੀਤੀ ਹੁਣ ਹਾਸ਼ੀਏ ‘ਤੇ ਹੈ,” ਉਨ੍ਹਾਂ ਨੇ ਬੇਭਰੋਸਗੀ ਮਤੇ ਨੂੰ “ਪਾਕਿਸਤਾਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼” ਕਰਾਰ ਦਿੱਤਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment