ਕੋਈ ਵੀ ਦੇਸ਼, ਚਾਹੇ ਉਹ ਅਮਰੀਕਾ ਹੋਵੇ ਜਾਂ ਚੀਨ, ਭਾਰਤ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ: ਨਿਰਮਲਾ ਸੀਤਾਰਮਨ

Global Team
3 Min Read

ਵਾਸ਼ਿੰਗਟਨ:  ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਮਰੀਕਾ ਦੌਰੇ ‘ਤੇ ਹਨ। ਅਮਰੀਕਾ ‘ਚ ਇਕ ਸਮਾਗਮ ਦੌਰਾਨ ਵਿੱਤ ਮੰਤਰੀ ਨੇ ਦੁਨੀਆ ‘ਚ ਭਾਰਤ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਦੁਨੀਆ ਦਾ ਕੋਈ ਵੀ ਦੇਸ਼ ਭਾਰਤ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ। ਨਿਰਮਲਾ ਸੀਤਾਰਮਨ ਵਿਸ਼ਵ ਬੈਂਕ ਦੀ ਸਾਲਾਨਾ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਅਮਰੀਕਾ ਵਿੱਚ ਹਨ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਸੈਂਟਰ ਫਾਰ ਗਲੋਬਲ ਡਿਵੈਲਪਮੈਂਟ ਵੱਲੋਂ ਆਯੋਜਿਤ ਪ੍ਰੋਗਰਾਮ ਵਿੱਚ ਵੀ ਸ਼ਿਰਕਤ ਕੀਤੀ।

ਇਸ ਪ੍ਰੋਗਰਾਮ ‘ਚ ਵਿੱਤ ਮੰਤਰੀ ਨੇ ਕਿਹਾ ਕਿ ‘ਪੀਐੱਮ ਮੋਦੀ ਕਹਿੰਦੇ ਹਨ ਕਿ ਭਾਰਤ ਦੀ ਤਰਜੀਹ ਆਪਣਾ ਦਬਦਬਾ ਕਾਇਮ ਕਰਨਾ ਨਹੀਂ ਹੈ। ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਹਾਂ। ਸਾਡੇ ਕੋਲ ਦੁਨੀਆ ਦੀ ਸਭ ਤੋਂ ਵੱਡੀ ਆਬਾਦੀ ਹੈ। ਅੱਜ ਦੁਨੀਆ ਦਾ ਹਰ ਛੇਵਾਂ ਵਿਅਕਤੀ ਭਾਰਤੀ ਹੈ। ਅਜਿਹੀ ਸਥਿਤੀ ਵਿੱਚ ਅਮਰੀਕਾ ਦੂਰ ਹੈ ਜਾਂ ਚੀਨ ਨੇੜੇ ਹੈ, ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿਉਂਕਿ ਕੋਈ ਵੀ ਦੇਸ਼ ਭਾਰਤ ਅਤੇ ਭਾਰਤ ਦੀ ਆਰਥਿਕਤਾ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ। ਖਾਸ ਕਰਕੇ ਉਸ ਸਥਿਤੀ ਵਿੱਚ ਜਿਸ ਵਿੱਚ ਭਾਰਤੀ ਅਰਥਵਿਵਸਥਾ ਤੇਜ਼ੀ ਨਾਲ ਵਧ ਰਹੀ ਹੈ।

ਕੇਂਦਰੀ ਵਿੱਤ ਮੰਤਰੀ ਨੇ ਇਸ ਪ੍ਰੋਗਰਾਮ ਦੌਰਾਨ ਇਹ ਵੀ ਕਿਹਾ ਕਿ ਭਾਰਤ ਆਪਣੇ ਗੁਆਂਢੀਆਂ ਨੂੰ ਉਨ੍ਹਾਂ ਦੇ ਔਖੇ ਸਮੇਂ ਵਿੱਚ ਆਈਐਮਐਫ ਤੋਂ ਪਹਿਲਾਂ ਵੀ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਰਿਹਾ ਹੈ। ਸੈਂਟਰ ਫਾਰ ਗਲੋਬਲ ਡਿਵੈਲਪਮੈਂਟ ਦੇ ਪ੍ਰੋਗਰਾਮ ਵਿੱਚ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਨੇ ਲਾਈਨ ਆਫ ਕਰੈਡਿਟ ਸਕੀਮ ਤਹਿਤ ਕਈ ਅਫਰੀਕੀ ਦੇਸ਼ਾਂ ਨੂੰ ਵਿੱਤੀ ਸਹਾਇਤਾ ਦਿੱਤੀ ਹੈ, ਜਿਸ ਕਾਰਨ ਉੱਥੇ ਸੰਸਥਾਵਾਂ, ਸੜਕਾਂ, ਪੁਲ ਅਤੇ ਰੇਲਵੇ ਸਟੇਸ਼ਨ ਬਣਾਏ ਗਏ ਹਨ। IMF ਦੀ ਧੀਮੀ ਪ੍ਰਕਿਰਿਆ ‘ਤੇ ਨਿਸ਼ਾਨਾ ਲਗਾਉਂਦੇ ਹੋਏ ਸੀਤਾਰਮਨ ਨੇ ਕਿਹਾ ਕਿ ‘IMF ਤੋਂ ਬਹੁਤ ਪਹਿਲਾਂ ਅਸੀਂ ਆਪਣੇ ਗੁਆਂਢੀਆਂ ਦੀ ਮਦਦ ਕਰਦੇ ਰਹੇ ਹਾਂ। ਮੈਂ ਇਹ ਪੂਰੀ ਜ਼ਿੰਮੇਵਾਰੀ ਨਾਲ ਕਹਿ ਰਹੀ ਹਾਂ ਕਿ ਮੇਰਾ IMF ਦੇ ਮਹੱਤਵ ਨੂੰ ਘੱਟ ਕਰਨ ਦਾ ਕੋਈ ਇਰਾਦਾ ਨਹੀਂ ਹੈ, ਪਰ ਅਸੀਂ ਆਪਣੇ ਗੁਆਂਢੀਆਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੈਸੇ ਦਿੱਤੇ ਹਨ। ਮੈਂ ਉਨ੍ਹਾਂ ਗੁਆਂਢੀਆਂ ਦਾ ਨਾਂ ਨਹੀਂ ਲੈਣਾ ਚਾਹੁੰਦੀ ਅਤੇ ਨਾ ਹੀ ਕੋਈ ਨੰਬਰ ਦੇਣਾ ਚਾਹੁੰਦੀ ਹਾਂ ਕਿਉਂਕਿ ਸਾਡੇ ਗੁਆਂਢੀ ਸਾਨੂੰ ਬਹੁਤ ਪਿਆਰੇ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment