ਨਵੀਂ ਦਿੱਲੀ : ਵਿਸ਼ਵ ਪੱਧਰ ‘ਤੇ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਇਸ ਵਾਰ ਗਣਤੰਤਰ ਦਿਵਸ ‘ਤੇ ਕਿਸੇ ਵੀ ਵਿਦੇਸ਼ੀ ਪ੍ਰਧਾਨਮੰਤਰੀ ਜਾਂ ਕਿਸੇ ਵੀ ਦੇਸ਼ ਦੇ ਮੁਖੀ ਨੂੰ ਮੁੱਖ ਮਹਿਮਾਨ ਵਜੋਂ ਨਾ ਸੱਦਣ ਦਾ ਫ਼ੈਸਲਾ ਕੀਤਾ ਗਿਆ ਹੈ। 55 ਸਾਲਾਂ ‘ਚ ਅਜਿਹਾ ਪਹਿਲੀ ਵਾਰ ਹੋਵੇਗਾ ਕਿ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿੱਚ ਕਿਸੇ ਦੂਜੇ ਦੇਸ਼ ਦਾ ਮੁੱਖ ਮਹਿਮਾਨ ਸ਼ਾਮਲ ਨਹੀਂ ਹੋਵੇਗਾ।
ਵਿਦੇਸ਼ੀ ਮੰਤਰਾਲੇ ਵੱਲੋਂ ਜਾਣਕਾਰੀ ਦਿੰਦਿਆਂ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਇਹ ਫੈਸਲਾ ਲਿਆ ਗਿਆ ਹੈ ਕਿ, ਇਸ ਸਾਲ ਗਣਤੰਤਰ ਦਿਵਸ ਸਮਾਗਮ ਵਿੱਚ ਕੋਈ ਵਿਦੇਸ਼ੀ ਰਾਸ਼ਟਰਮੁਖੀ ਮੁੱਖ ਮਹਿਮਾਨ ਵਜੋਂ ਸ਼ਾਮਲ ਨਹੀਂ ਹੋਵੇਗਾ।
ਧਿਆਨਯੋਗ ਹੈ ਕਿ ਬ੍ਰਿਟਿਸ਼ ਪੀਐੱਮ ਬੋਰਿਸ ਜੌਹਨਸਨ ਨੂੰ ਭਾਰਤ ਵਿੱਚ ਗਣਤੰਤਰ ਦਿਵਸ ਸਮਾਗਮ ਮੌਕੇ ਬਤੌਰ ਮੁੱਖ ਮਹਿਮਾਨ ਲਈ ਸੱਦਾ ਦਿੱਤਾ ਗਿਆ ਸੀ, ਪਰ ਬ੍ਰਿਟੇਨ ਵਿੱਚ ਕੋਰੋਨਾ ਦਾ ਨਵਾਂ ਸਟ੍ਰੇਨ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਭਾਰਤ ਦੇ ਦੌਰੇ ਨੂੰ ਰੱਦ ਕਰ ਦਿੱਤਾ। ਬਰਤਾਨਵੀ ਪ੍ਰਧਾਨ ਮੰਤਰੀ ਨੇ ਦੱਸਿਆ ਸੀ ਕਿ ਉਹ ਤੈਅ ਪ੍ਰੋਗਰਾਮ ਅਨੁਸਾਰ ਭਾਰਤ ਨਹੀਂ ਆ ਸਕਣਗੇ।