ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘੱਟ ਕਰਨ ਦਾ ਕਿਸੇ ਸਰਕਾਰ ਨੇ ਮੈਨੀਫੈਸਟੋ ਚ ਨਹੀਂ ਕੀਤਾ ਵਾਅਦਾ : ਸ਼ਵੇਤ ਮਲਿਕ

TeamGlobalPunjab
2 Min Read

ਨਿਊਜ਼ ਡੈਸਕ : ਦੇਸ਼ ਅੰਦਰ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਤੇਜ਼ ਹੁੰਦੇ ਜਾ ਰਹੇ ਹਨ। ਇਸੇ ਦਰਮਿਆਨ ਹੁਣ ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਦਾ ਇੱਕ ਅਜਿਹਾ ਬਿਆਨ ਸਾਹਮਣੇ ਆਇਆ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ  । ਸ਼ਵੇਤ ਮਲਿਕ ਦਾ ਕਹਿਣਾ ਹੈ ਕਿ ਕਿਸੇ ਵੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਆਪਣੇ ਮੈਨੀਫੈਸਟੋ ਵਿੱਚ ਕੋਈ ਵੀ ਵਾਅਦਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੰਪਨੀਆਂ ਵੱਲੋਂ ਆਪਣੀ ਮਰਜ਼ੀ ਦੇ ਨਾਲ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾਏ ਜਾਂਦੇ ਹਨ। ਸ਼ਵੇਤ ਮਲਿਕ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਉਹ ਪੈਟਰੋਲ ਅਤੇ ਡੀਜ਼ਲ ਨੂੰ ਵੀ ਜੀਐਸਟੀ ਦੇ ਵਿੱਚ ਲਿਆ ਰਹੇ ਹਨ। ਉਨ੍ਹਾਂ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਵੀ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਰਹੀਆਂ ਸਨ  ।

ਸ਼ਵੇਤ ਮਲਿਕ ਨੇ ਇਸ ਮੌਕੇ ਬੋਲਦਿਆਂ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਵੀ ਆੜੇ ਹੱਥੀਂ ਲਿਆ  । ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਸ ਗੱਲ ਦਾ ਐਫੀਡੇਵਿਟ ਦੇਵੇ ਕਿ ਕਾਂਗਰਸ ਸਰਕਾਰ ਦੌਰਾਨ ਕਦੀ ਵੀ ਪੈਟਰੋਲ ਡੀਜ਼ਲ ਦੇ ਰੇਟ ਨਹੀਂ ਵਧੇ ਸਨ ।ਇਸ ਮੌਕੇ ਬੋਲਦਿਆਂ ਸ਼ਵੇਤ ਮਲਿਕ ਨੇ ਤਿੰਨ ਖੇਤੀ ਕਾਨੂੰਨਾਂ ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਮਲਿਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਇਕ ਬਦਲ ਦਿੱਤਾ ਗਿਆ ਹੈ ਅਤੇ ਪੁਰਾਣੇ ਸਿਸਟਮ ਨੂੰ ਵੀ ਖਤਮ ਨਹੀਂ ਕੀਤਾ ਗਿਆ

Share this Article
Leave a comment