ਦਸਤਵੇਜਾਂ ਦੀ ਘਾਟ ਕਾਰਨ ਕੋਈ ਵੀ ਸਰਕਾਰੀ ਸਕੂਲ ਬੱਚੇ ਨੂੰ ਦਾਖਲੇ ਤੋਂ ਇਨਕਾਰ ਨਹੀਂ ਕਰ ਸਕਦਾ: ਸਿੱਖਿਆ ਅਧਿਕਾਰੀ

TeamGlobalPunjab
2 Min Read

ਅੰਮ੍ਰਿਤਸਰ: ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਇਜਾਫਾ ਕਰਕੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਹੱੲਰੀਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਾਪਿਆਂ ਤੇ ਬੱਚਿਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਜਿਥੇ ਵੱਖ ਵੱਖ ਤਰੀਕਿਆਂ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖਲਾ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਉਥੇ ਹੀ ਵਿਭਾਗ ਵਲੋਂ ਗੈਰ ਸਰਕਾਰੀ ਸਕੂਲਾਂ ਵਿੱਚੋਂ ਹਟਕੇ ਸਰਕਾਰੀ ਸਕੂਲ਼ਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਦਾਖਲਾ ਪ੍ਰਕਿਰਿਆ ਨੂੰ ਬੇਹੱਦ ਸਰਲ ਕਰ ਦਿਤਾ ਹੈ।

ਨਿੱਜੀ ਸਕੂਲਾਂ ਵਿਚੋਂ ਹੱਟਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ, ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ, ਨੇ ਸਾਂਝੇ ਤੌਰ ਤੇ ਦੱਸਿਆ ਕਿ ਵਿਭਗਾ ਵਲੋਂ ਜਾਰੀ ਪੱਤਰ ਅਨੁਸਾਰ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਨੂੰ ਮਹਿਜ ਦਸਤਾਵੇਜਾਂ ਦੀ ਘਾਟ ਕਾਰਨ ਦਾਖਲਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ ਮਾਪਿਆਂ ਵਲੋਂ ਸਰਕਾਰੀ ਸਕੂਲ ਨੂੰ ਦਾਖਲੇ ਲਈ ਸਿਰਫ ਇਕ ਅਰਜੀ ਦੇਣੀ ਹੋਵੇਗੀ ਜਿਸ ਤਹਿਤ ਅੱਠਵੀ ਤੱਕ ਦੀਆਂ ਜਮਾਤਾਂ ਵਿੱਚ ਵਿਦਿਆਰਥੀਆਂ ਨੂੰ ਲਾਜਮੀ ਸਿੱਖਿਆ ਅਧਿਕਾਰ ਕਨੂੰਨ ਅਧੀਨ ਉਮਰ ਅਨੁਸਾਰ ਦਾਖਲਾ ਦਿਤਾ ਜਾ ਸਕੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿੱਜੀ ਸਕੂਲਾਂ ਤੋਂ ਹਟਕੇ ਸਰਕਾਰੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਪੁਰਾਣੇ ਸਕੁਲ ਵਿੱਚੋਂ ਸਕੂਲ ਛੱਡਣ ਜਾਂ ਕਿਸੇ ਵੀ ਹੋਰ ਦਸਤਾਵੇਜ ਦੀ ਜਰੂਰਤ ਨਹੀਂ ਸਿਰਫ ਦਾਖਲਾ ਲੈਣ ਸਮੇਂ ਆਧਾਰ ਕਾਰਡ ਹੀ ਦੇਣ ਪਵੇਗਾ। ਸਿੱਖਿਆ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵਿਦਿਆਰਥੀ ਕੋਲ ਆਧਾਰ ਕਾਰਡ ਜਾਂ ਜਨਮ ਸਰਟੀਫਿਕੇਟ ਵੀ ਨਹੀਂ ਹਨ ਤਾਂ ਵੀ ਉਸ ਵਿਦਿਆਰਥੀ ਨੂੰ ਦਾਖਲਾ ਦੇ ਕੇ ਇਸ ਤਰਾਂ ਦੇ ਲੋੜੀਂਦੇ ਦਸਤਾਵੇਜ ਬਾਅਦ ਵਿੱਚ ਤਿਆਰ ਕਰਵਾ ਲਏ ਜਾਣ। ਇਸ ਸਮੇਂ ਉਨ੍ਹਾਂ ਨਾਲ ਰਜੇਸ਼ ਸਰਮਾ, ਹਰਭਗਵੰਤ ਸਿੰਘ,  ਰੇਖਾ ਮਹਾਜਨ (ਸਾਰੇ ਉੱਪ ਜ਼ਿਲ਼੍ਹਾ ਸਿੱਖਿਆ ਅਫਸਰ) ਗੁਰਦੇਵ ਸਿੰਘ ਬੀ.ਈ.ਈ.ਓ. ਅਜਨਾਲਾ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ. ਧਰਮਿੰਦਰ ਸਿੰਘ ਗਿੱਲ ਨੋਡਲ ਅਫਸਰ, ਰਾਜਦੀਪ ਸਿੰਘ ਸਟੈਨੋ ਹਾਜਰ ਸਨ।

Share this Article
Leave a comment