ਵਿਧਾਨਸਭਾ ਚੋਣਾਂ 2022 ਲਈ ਸਮਾਪਤ ਹੋਇਆ ਪ੍ਰਚਾਰ

TeamGlobalPunjab
1 Min Read

ਚੰਡੀਗੜ੍ਹ: ਪੰਜਾਬ `ਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਚੋਣ ਪ੍ਰਚਾਰ 18 ਫਰਵਰੀ ਦਿਨ ਸ਼ੁੱਕਰਵਾਰ ਸ਼ਾਮ 6 ਵਜੇ ਸਮਾਪਤ ਹੋ ਗਿਆ।

ਇਸ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀਆਂ ਰੈਲੀਆਂ ਜਾਂ ਮੀਟਿੰਗਾਂ `ਤੇ ਮੁਕੰਮਲ ਪਾਬੰਦੀ ਜਾਰੀ ਹੋ ਗਈ ਹੈ। ਚੋਣ ਕਮਿਸ਼ਨ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਓਪਨ ਪ੍ਰਚਾਰ `ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ, ਕਿਸੇ ਨੂੰ ਖੁੱਲ੍ਹੀ ਜੀਪ ਜਾਂ ਮੋਟਰਸਾਈਕਲ `ਤੇ ਝੁੰਡ ਬਣਾ ਕੇ ਪ੍ਰਚਾਰ ਕਰਨ ਦੀ ਆਗਿਆ ਨਹੀਂ ਹੋਵੇਗੀ। ਚੋਣ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਨਾ ਕਰਨ।

Share This Article
Leave a Comment