ਚੰਡੀਗੜ੍ਹ ‘ਚ ਵੀ ਹੁਣ ਕੋਰੋਨਾ ਮਰੀਜ਼ਾਂ ਦੇ ਘਰ ਬਾਹਰ ਨਹੀਂ ਲਗਾਏ ਜਾਣਗੇ ਇਕਾਂਤਵਾਸ ਵਾਲੇ ਪੋਸਟਰ

TeamGlobalPunjab
1 Min Read

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਸਬੰਧੀ ਇਕ ਵੱਡਾ ਫੈਸਲਾ ਲਿਆ ਹੈ। ਜਿਸ ਤਹਿਤ ਹੁਣ ਚੰਡੀਗੜ੍ਹ ਵਿੱਚ ਵੀ ਕੋਰੋਨਾ ਮਰੀਜ਼ਾਂ ਦੇ ਘਰ ਦੇ ਬਾਹਰ ਇਕਾਂਤਵਾਸ ਪੋਸਟਰ ਨਹੀਂ ਲਗਾਏ ਜਾਣਗੇ। ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਦੀ ਤਰਜ਼ ‘ਤੇ ਇਹ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਵੀ ਪਿਛਲੇ ਦਿਨੀਂ ਕਰੋਨਾ ਮਰੀਜ਼ਾਂ ਦੇ ਘਰ ਬਾਹਰ ਪੋਸਟਰ ਨਾ ਲਗਾਉਣ ਦਾ ਫੈਸਲਾ ਲਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਪੋਸਟਰ ਲਗਾਉਣ ਨਾਲ ਮਰੀਜ਼ ਮਾਨਸਿਕ ਤੌਰ ‘ਤੇ ਕਮਜ਼ੋਰ ਹੁੰਦਾ ਹੈ। ਮਰੀਜ਼ ਨੂੰ ਇੰਝ ਲੱਗਦਾ ਹੈ ਕਿ ਸਮਾਜ ਉਸ ਦੇ ਨਾਲ ਵਿਤਕਰਾ ਕਰ ਰਿਹਾ ਹੈ ਇਸ ਲਈ ਚੰਡੀਗੜ੍ਹ ਵਿੱਚ ਵੀ ਹੁਣ ਇਕਾਂਤਵਾਸ ਵਾਲੇ ਪੋਸਟਰ ਨਹੀਂ ਲਗਾਏ ਜਾਣਗੇ।

Share this Article
Leave a comment