ਅਮਰੀਕਾ ‘ਚ ਮਾਸਕ ਪਹਿਨਣਾ ਲਾਜ਼ਮੀ ਨਹੀਂ ਕੀਤਾ ਜਾ ਸਕਦਾ, ਇੱਥੇ ਲੋਕਾਂ ਦੀ ਆਪਣੀ ਆਜ਼ਾਦੀ ਵੀ ਹੈ: ਟਰੰਪ

TeamGlobalPunjab
2 Min Read

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਅਮਰੀਕੀ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਣ ਲਈ ਮਾਸਕ ਪਹਿਨਣ ਦਾ ਆਦੇਸ਼ ਨਹੀਂ ਦੇ ਸਕਦੇ। ਟਰੰਪ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਦੇਸ਼ ਦੇ ਸੰਕਰਮਿਤ ਬਿਮਾਰੀਆਂ ਦੇ ਮਾਹਰ ਡਾਕਟਰ ਐਂਥਨੀ ਫੌਸੀ ਨੇ ਸਾਰੇ ਰਾਜ ਅਤੇ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਾਂ ਨੂੰ ਮਾਸਕ ਪਹਿਨਣ ਲਈ ਕਹਿਣ।

ਡਾਕਟਰ ਐਂਥਨੀ ਫ਼ੌਸੀ ਨੇ ਕਿਹਾ ਕਿ ਇਸ ਮਹਾਮਾਰੀ ਨਾਲ ਲੜਨ ਲਈ ਮਾਸਕ ਪਹਿਨਣੇ ਬਹੁਤ ਜ਼ਰੂਰੀ ਹਨ ਮਾਸਕ ਪਹਿਨਣ ਦੀ ਹੁਣ ਸਾਨੂੰ ਆਦਤ ਬਣਾ ਲੈਣੀ ਚਾਹੀਦੀ ਹੈ। ਅਮਰੀਕਾ ਵਿੱਚ ਮਾਸਕ ਪਹਿਨਣ ਦੇ ਵਿਵਾਦ ਤੇ ਕਾਫੀ ਰਾਜਨੀਤੀ ਵੀ ਹੋ ਚੁੱਕੀ ਹੈ ਜ਼ਿਆਦਾਤਰ ਰਾਜਾਂ ਦੇ ਗਵਰਨਰ ਘਰ ਤੋਂ ਬਾਹਰ ਨਿਕਲਣ ‘ਤੇ ਮਾਸਕ ਪਹਿਨਣ ਨੂੰ ਜ਼ਰੂਰੀ ਦੱਸ ਰਹੇ ਹਨ ਇਨ੍ਹਾਂ ਚੋਂ ਜ਼ਿਆਦਾਤਰ ਗਵਰਨਰ ਰਿਪਬਲਿਕਨ ਪਾਰਟੀ ਤੋਂ ਹਨ।

ਟਰੰਪ ਜੋ ਹੁਣ ਤੱਕ ਮਾਸਕ ਨਾ ਪਹਿਨਣ ਦੀ ਵਕਾਲਤ ਕਰਦੇ ਨਜ਼ਰ ਆਉਂਦੇ ਸਨ, ਪਿਛਲੇ ਮਹੀਨੇ ਸ਼ਨੀਵਾਰ ਨੂੰ ਜਨਤਕ ਥਾਂ ਤੇ ਉਹ ਪਹਿਲੀ ਵਾਰ ਮਾਸਕ ਪਹਿਨੇ ਹੋਏ ਨਜ਼ਰ ਆਏ। ਟਰੰਪ ਨੇ ਕਿਹਾ ਕਿ ਉਹ ਦੇਸ਼ ਵਿੱਚ ਮਾਸਕ ਪਹਿਨਣ ਨੂੰ ਲਾਜ਼ਮੀ ਨਹੀਂ ਕਰ ਸਕਦੇ ਇੱਥੇ ਕੁਝ ਲੋਕਾਂ ਦੀ ਆਪਣੀ ਆਜ਼ਾਦੀ ਵੀ ਹੈ ਜਿਸ ਦਾ ਸਨਮਾਨ ਕਰਨਾ ਚਾਹੀਦਾ ਹੈ। ਉੱਥੇ ਹੀ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਅਮਰੀਕਾ ਦੇ ਸਿਹਤ ਸੰਗਠਨ ਸੀਡੀਸੀ ਨੇ ਇੱਕ ਬਿਆਨ ਜਾਰੀ ਕਰ ਸਾਰੇ ਅਮਰੀਕਾ ਵਾਸੀਆਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ।

Share this Article
Leave a comment