ਚੰਡੀਗੜ੍ਹ ‘ਚ ਪਿਛਲੇ ਪੰਜ ਦਿਨਾਂ ਤੋਂ ਕੋਰੋਨਾ ਸੰਕਰਮਣ ਦਾ ਕੋਈ ਨਵਾਂ ਮਾਮਲਾ ਨਹੀਂ : ਮਨੋਜ ਪਰੀਦਾ (ਆਈ.ਏ.ਐੱਸ)

TeamGlobalPunjab
4 Min Read

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ‘ਚ ਕੋਰੋਨਾ ਦੇ ਮੀਰਜ਼ਾਂ ਦੀ ਗਿਣਤੀ ‘ਚ ਠਹਿਰਾਅ ਆਇਆ ਹੈ। ਇਸ ਸਬੰਧ ‘ਚ ਗਲੋਬਲ ਪੰਜਾਬ ਟੀਵੀ ਦੀ ਅਡੀਟਰ ਬਿੰਦੂ ਸਿੰਘ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਮਨੋਜ ਪਰੀਦਾ (ਆਈ.ਏ.ਐੱਸ.) ਨਾਲ ਫੋਨ ਕਾਲ ਰਾਹੀਂ ਵਿਸਥਾਰ ਨਾਲ ਖਾਸ ਗੱਲਬਾਤ ਕੀਤੀ ਗਈ। ਜਦੋਂ ਉਨ੍ਹਾਂ ਤੋਂ ਚੰਡੀਗੜ੍ਹ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ ਆਏ ਠਹਿਰਾਅ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਡੇ ਤੇ ਚੰਡੀਗੜ੍ਹ ਵਾਸੀਆਂ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਚੰਡੀਗੜ੍ਹ ‘ਚ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ 18 ਤੋਂ ਘੱਟ ਕੇ 11 ਤੱਕ ਸੀਮਿਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਚ ਪਿਛਲੇ ਪੰਜ ਦਿਨਾਂ ਤੋਂ ਕੋਰੋਨਾ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਉਨ੍ਹਾਂ ਕਿਹਾ ਕਿ ਇਸ ਸਭ ਦਾ ਸੇਹਰਾ ਵੀ ਚੰਡੀਗੜ੍ਹ ਦੇ ਨਾਗਰਕਿਾਂ ਤੇ ਡਾਕਟਰਾਂ ਨੂੰ ਜਾਂਦਾ ਹੈ। ਚੰਡੀਗੜ੍ਹ ਦੇ ਲੋਕ ਬਹੁਤ ਸਮਝਦਾਰ ਤੇ ਪੜ੍ਹੇ-ਲਿਖੇ ਹਨ। ਉਨ੍ਹਾਂ ਨੇ ਕਰਫਿਊ ਦੌਰਾਨ ਸਾਰੇ ਨਿਯਮਾਂ ਦੀ ਪੂਰਨ ਪਾਲਣਾ ਕੀਤੀ ਤੇ ਆਪਸ ‘ਚ ਸਮਾਜਿਕ ਦੂਰੀ ਬਣਾਈ ਰੱਖੀ। ਮਨੋਜ ਪਰੀਦਾ ਨੇ ਕਿਹਾ ਕਿ ਆਉਣ ਵਾਲਾ ਹਫਤਾ ਸਾਡੇ ਲਈ ਹੋਰ ਵੀ ਜੋਖਿਮ ਭਰਿਆ ਹੋ ਸਕਦਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ ‘ਚ ਕੋਰੋਨਾ ਸੰਕਰਮਿਤ ਦੇ ਜ਼ਿਆਦਾਤਰ ਮਰੀਜ਼ ਨੌਜ਼ਵਾਨ ਵਰਗ ਦੇ ਸਨ।

ਮਨੋਜ ਪਰੀਦਾ ਨੇ ਅੱਗੇ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ 16, 32 ਦੇ ਹਸਪਤਾਲ ਤੇ ਪੀਜੀਆਈ ਦੇ ਡਾਕਟਰਾਂ ਨੇ ਆਪਣੀ ਜਾਨ ਨੂੰ ਜੋਖਿਮ ਵਿੱਚ ਪਾ ਕੇ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਹੈ। ਡਾਕਟਰਾਂ ਦੀ ਕੋਸ਼ਿਸ਼ਾਂ ਸਦਕਾ ਹੀ ਚੰਡੀਗੜ੍ਹ ‘ਚ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਕਮੀ ਆਈ ਹੈ। ਜਦੋਂ ਉਨ੍ਹਾਂ ਤੋਂ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਪੁਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ 18 ‘ਚੋਂ 7 ਮਰੀਜ਼ ਠੀਕ ਹੋ ਕੇ ਆਪਣੇ ਘਰ ਵਾਪਸ ਚਲੇ ਗਏ ਹਨ ਤੇ ਹੁਣ ਚੰਡੀਗੜ੍ਹ ‘ਚ ਸਿਰਫ 11 ਕੋਰੋਨਾ ਸੰਕਰਮਿਤ ਮਰੀਜ਼ ਹਨ ਜਿਨ੍ਹਾਂ ‘ਚੋਂ ਕੋਈ ਵੀ ਮਰੀਜ਼ ਗੰਭੀਰ ਹਾਲਾਤ ‘ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜਗਤਾਪੁਰ, ਡੇਰਾ ਬੱਸੀ ਤੇ ਮੋਹਾਲੀ ‘ਚ ਬੀਤੇ ਦਿਨ ਕੋਰੋਨਾ ਦੇ 16 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਖੇਤਰ ਦੇ ਜ਼ਿਆਦਾਤਰ ਲੋਕ ਚੰਡੀਗੜ੍ਹ ‘ਚ ਰੁਜ਼ਗਾਰ ਲਈ ਆਉਂਦੇ ਹਨ, ਜਿਸ ਨਾਲ ਚੰਡੀਗੜ੍ਹ ‘ਚ ਕੋਰੋਨਾ ਫੈਲਣ ਦਾ ਖਤਰਾ ਪੈਦਾ ਹੋ ਸਕਦਾ ਹੈ ਜੋ ਇੱਕ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਦੂਜੇ ਹਫਤੇ ‘ਚ ਇਸ ਵਾਇਰਸ ਦੇ ਜ਼ਿਆਦਾ ਪ੍ਰਭਾਵੀ ਹੋਣ ਦਾ ਖਤਰਾ ਹੈ ਕਿਉਂਕਿ ਪੂਰੀ ਦੁਨੀਆ ਤੇ ਸਾਡੇ ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਲਈ ਸਾਨੂੰ ਦੂਜੇ ਹਫਤੇ ‘ਚ ਹੋਰ ਵੀ ਜ਼ਿਆਦਾ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਨਾਲ ਹੀ ਉਨ੍ਹਾਂ ਨੇ ਚੰਡੀਗੜ੍ਹ ਦੀ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਚੰਡੀਗੜ੍ਹ ‘ਚ ਕੋਰੋਨਾ ਦੇ ਕਿਸੇ ਸ਼ੱਕੀ ਮਰੀਜ਼ ਦਾ ਪਤਾ ਲੱਗਦਾ ਹੈ, ਜਾਂ ਫਿਰ ਕਿਸੇ ਨੂੰ ਆਪਣੇ ‘ਚ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਸਾਡੀ ਹੈਲਪਲਾਇਨ ਨੰਬਰ-112 ‘ਤੇ ਜਾਂ ਫਿਰ ਨਾਲ ਦੇ ਪੁਲੀਸ ਸਟੇਸ਼ਨ ‘ਤੇ ਸੂਚਨਾ ਦੇ ਸਕਦੇ ਹਨ। ਇਸ ਸਥਿਤੀ ‘ਚ ਉਨ੍ਹਾਂ ਨੂੰ ਆਪਣਾ ਚੈੱਕਅਪ ਕਰਵਾ ਲੈਣਾ ਚਾਹੀਦਾ ਹੈ ਤੇ ਇਸ ਲਈ ਬਿਲਕੁਲ ਵੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਅਜਿਹਾ ਨਾ ਕਰਕੇ ਅਸੀਂ ਆਪਣੇ ਪਰਿਵਾਰ, ਆਪਣੇ ਆਸ-ਪਾਸ ਤੇ ਹੋਰ ਲੋਕਾਂ ਲਈ ਵੀ ਖਤਰਾ ਪੈਦਾ ਕਰ ਸਕਦੇ ਹਾਂ।

- Advertisement -

https://youtu.be/1FcMEvdPNRU


Share this Article
Leave a comment