ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਦਿੱਤੀ ਗਈ ਕੋਈ ਮੁਆਫੀ: ਅਮਿਤ ਸ਼ਾਹ

TeamGlobalPunjab
1 Min Read

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕਸਭਾ ਵਿੱਚ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਕੋਈ ਮੁਆਫੀ ਨਹੀਂ ਦਿੱਤੀ ਗਈ ਹੈ।

ਸਦਨ ਵਿੱਚ ਸੈਸ਼ਨ ਦੌਰਾਨ ਕਾਂਗਰਸੀ ਆਗੂ ਤੇ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਦੇ ਇੱਕ ਸਵਾਲ ਦੇ ਜਵਾਬ ਵਿੱਚ ਸ਼ਾਹ ਨੇ ਇਹ ਜਾਣਕਾਰੀ ਦਿੱਤੀ ।

ਬਿੱਟੂ ਨੇ ਸਵਾਲ ਕੀਤਾ ਕਿ ਕੀ ਰਾਜੋਆਣਾ ਨੂੰ ਮੁਆਫੀ ਦਿੱਤੀ ਜਾ ਰਹੀ ਹੈ ? ਇਸ ਉੱਤੇ ਸ਼ਾਹ ਨੇ ਕਿਹਾ , ‘‘ਮੀਡੀਆ ਰਿਪੋਰਟਾਂ ‘ਤੇ ਨਾਂ ਜਾਓ । ਕੋਈ ਮੁਆਫੀ ਨਹੀਂ ਦਿੱਤੀ ਗਈ ਹੈ ।

ਦੱਸ ਦੇਈਏ ਕਿ 52 ਸਾਲਾ ਬਲਵੰਤ ਸਿੰਘ ਰਾਜੋਆਣਾ ਇਸ ਵੇਲੇ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ। ਪੰਜਾਬ ਪੁਲਿਸ ਵਿੱਚ ਕਾਂਸਟੇਬਲ ਰਹਿ ਚੁੱਕੇ ਰਾਜੋਆਣਾ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬੇਅੰਤ ਸਿੰਘ ਮਾਮਲੇ ਵਿਚ ਇੱਕ ਅਗਸਤ 2007 ਨੂੰ ਫ਼ਾਸੀ ਦੀ ਸਜ਼ਾ ਸੁਣਾਈ ਸੀ।

Share This Article
Leave a Comment