ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਨੂੰ ਲੈ ਕੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਇਹ ਵੀ ਕਿਹਾ ਹੈ ਕਿ ਡੇਰਾ ਮੁਖੀ ਨੂੰ ਬਗੈਰ ਇਜਾਜ਼ਤ ਹੋਰ ਪੈਰੋਲ ਨਾਂ ਦਿੱਤੀ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਨੂੰ ਹੋਵੇਗੀ।
ਇਸ ਤੋਂ ਪਹਿਲਾਂ ਵੀ ਸੁਣਵਾਈ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਾਈ ਸੀ ਅਤੇ ਪੁੱਛਿਆ ਸੀ ਕਿ ਉਹ ਇਸ ਮਾਮਲੇ ‘ਚ ਜਵਾਬ ਦੇਣ ਤੋਂ ਕਿਉਂ ਬਚ ਰਹੀ ਹੈ। ਐਕਟਿੰਗ ਚੀਫ਼ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਪੈਰੋਲ ਦਾ ਜੋ ਲਾਭ ਡੇਰਾ ਮੁਖੀ ਨੂੰ ਸਮੇਂ-ਸਮੇਂ ‘ਤੇ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੋਰ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ?
ਡੇਰਾ ਮੁਖੀ ਰਾਮ ਰਹੀਮ ਫਿਲਹਾਲ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਹੈ। 10 ਮਾਰਚ ਨੂੰ ਪੈਰੋਲ ਖਤਮ ਹੋ ਰਹੀ ਹੈ ਅਤੇ ਡੇਰਾ ਮੁਖੀ ਨੂੰ ਉਸੇ ਦਿਨ ਹੀ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ। ਹਾਈਕੋਰਟ ‘ਚ ਸੁਣਵਾਈ ਦੌਰਾਨ ਬੈਂਚ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਉਹ ਦੱਸੇ ਕਿ ਡੇਰਾ ਮੁਖੀ ਰਾਮ ਰਹੀਮ ਵਰਗੇ ਹੋਰ ਕਿੰਨੇ ਕੈਦੀਆਂ ਨੂੰ ਇਸੇ ਤਰ੍ਹਾਂ ਪੈਰੋਲ ਦਿੱਤੀ ਗਈ ਸੀ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਮਾਮਲੇ ਦੀ ਅਗਲੀ ਸੁਣਵਾਈ ‘ਤੇ ਜਾਣਕਾਰੀ ਦੇਣ ਲਈ ਕਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।