ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਾ ਪਾਸਪੋਰਟ ਦੀ ਲੋੜ੍ਹ ਤੇ ਨਾ ਲੱਗੇਗੀ ਕੋਈ ਫੀਸ: ਇਮਰਾਨ ਖਾਨ

TeamGlobalPunjab
2 Min Read

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਨਿਯਮਾਂ ਵਿੱਚ ਢਿੱਲ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵੀਟਰ ਦੇ ਜ਼ਰਿਏ ਦਿੱਤੀ ਹੈ।

ਇਮਰਾਨ ਖਾਨ ਨੇ ਲਿਖਿਆ, ਭਾਰਤ ਤੋਂ ਕਰਤਾਰਪੁਰ ਆਉਣ ਵਾਲੇ ਸਿੱਖਾਂ ਲਈ ਦੋ ਗੱਲਾਂ ਜ਼ਰੂਰੀ ਹਨ। ਪਹਿਲਾ ਉਨ੍ਹਾਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਹੈ ਤੇ ਸਿਰਫ ਇੱਕ ਵੈਧ ਪਹਿਚਾਣ ਪੱਤਰ ਚਾਹੀਦਾ ਹੈ ਤੇ ਦੂਜਾ ਉਨ੍ਹਾਂ ਨੂੰ 10 ਦਿਨ ਪਹਿਲਾਂ ਰਜਿਸਟਰੇਸ਼ਨ ਕਰਵਾਉਣ ਦੀ ਕੋਈ ਲੋੜ ਨਹੀਂ ਹੈ।

ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਉਦਘਾਟਨ ਦੇ ਦਿਨ ਤੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਦਿਨ ਕੋਈ ਫੀਸ ਨਹੀਂ ਲੱਗੇਗੀ।

ਉੱਥੇ ਹੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਸ਼ਿਵਦੁਲਰ ਸਿੰਘ ਢਿੱਲੋਂ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂ ਜ਼ਿਲ੍ਹੇ ‘ਚ ਬਣੇ ਸੇਵਾ ਕੇਂਦਰਾਂ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸੇਵਾ ਕੇਂਦਰਾਂ ‘ਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਰਜਿਸਟਰੇਸ਼ਨ 1 ਨਵੰਬਰ ਯਾਨੀ ਅੱਜ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਕੇਂਦਰਾਂ ‘ਚ ਰਜਿਸਟਰੇਸ਼ਨ ਬਿਲਕੁਲ ਮੁਫ਼ਤ ਕੀਤੀ ਜਾਵੇਗੀ ਅਤੇ ਫਾਰਮ ਵੀ ਸੇਵਾ ਕੇਂਦਰਾਂ ਤੋਂ ਹੀ ਮੁਫ਼ਤ ਮੁਹੱਈਆ ਕਰਵਾਏ ਜਾਣਗੇ।

ਉੱਧਰ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ‘ਤੇ ਲਗਭਗ 20 ਡਾਲਰ ਦਾ ਸ਼ੁਲਕ ਲਗਾਏ ਜਾਣ ‘ਤੇ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਨੂੰ ਕਮਾਈ ਦਾ ਜ਼ਰੀਆ ਨਾ ਬਣਾਉਣ ਇਹ ਫੀਸ ਬਹੁਤ ਜ਼ਿਆਦਾ ਹੈ। ਦੱਸ ਦੇਈਏ ਕਰਤਾਰਪੁਰ ਗਲਿਆਰੇ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਜਾਵੇਗਾ ।

Share this Article
Leave a comment