ਅੰਦੋਲਨ ‘ਚ ਮਾਰੇ ਗਏ ਕਿਸਾਨਾਂ ਦਾ ਕੋਈ ਰਿਕਾਰਡ ਨਹੀਂ ਫਿਰ ਮੁਆਵਜ਼ੇ ਦਾ ਸਵਾਲ ਹੀ ਨਹੀਂ ਉੱਠਦਾ: ਕੇਂਦਰ

TeamGlobalPunjab
1 Min Read

ਨਵੀਂ ਦਿੱਲੀ: ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਸਬੰਧੀ ਕੇਂਦਰ ਸਰਕਾਰ ਨੇ ਸੰਸਦ ਵਿੱਚ ਕਿਹਾ ਹੈ ਕਿ ਉਨ੍ਹਾਂ ਕੋਲ ਮੌਤਾਂ ਦਾ ਕੋਈ ਰਿਕਾਰਡ ਨਹੀਂ ਹੈ, ਅਜਿਹੇ ਵਿਚ ਮੁਆਵਜ਼ੇ ਦਾ ਸਵਾਲ ਹੀ ਨਹੀਂ ਉੱਠਦਾ। ਵਿਰੋਧੀ ਧਿਰ ਨੇ ਬੁੱਧਵਾਰ ਨੂੰ ਸੰਸਦ ‘ਚ ਸਵਾਲ ਚੁੱਕਿਆ ਕਿ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਜਾਂ ਨਹੀਂ?

ਇਸ ‘ਤੇ ਸਰਕਾਰ ਨੇ ਜਵਾਬ ਦਿੱਤਾ- ‘ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਕੋਲ ਇਸ ਮਾਮਲੇ ‘ਚ ਕੋਈ ਰਿਕਾਰਡ ਨਹੀਂ ਹੈ ਅਤੇ ਇਸ ਲਈ ਸਵਾਲ ਹੀ ਨਹੀਂ ਉੱਠਦਾ।’

ਵਿਰੋਧੀ ਧਿਰ ਦੇ ਆਗੂਆਂ ਅਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਵਿਚ 700 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਨ੍ਹਾਂ 700 ਕਿਸਾਨਾਂ ਦੇ ਪਰਿਵਾਰ ਨੂੰ ਮੁਆਵਜ਼ਾ ਦੇਵੇ।

Share this Article
Leave a comment