ਸੂਬੇ ‘ਚ 3 ਮਈ ਤੱਕ ਸਖਤੀ ਨਾਲ ਲਾਗੂ ਰਹੇਗਾ ਕਰਫ਼ਿਊ: ਕੈਪਟਨ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਸੂਬੇ ਵਿੱਚ 3 ਮਈ ਤੱਕ ਕਿਸੇ ਕਿਸਮ ਦੀ ਢਿੱਲ ਦੇਣ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕਰਫਿਊ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾ ਨੇ ਐਲਾਨ ਕੀਤਾ ਕਿ 3 ਮਈ ਨੂੰ ਸਥਿਤੀ ਦਾ ਇਕ ਵਾਰ ਫਿਰ ਜਾਇਜ਼ਾ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਸਾਫ ਕੀਤਾ ਕਿ ਇਸ ਹਫ਼ਤੇ ਸ਼ੁਰੂ ਹੋ ਰਹੇ ਰਮਜ਼ਾਨ ਦੌਰਾਨ ਵੀ ਕਿਸੇ ਕਿਸਮ ਦੀ ਢਿੱਲ ਜਾਂ ਛੋਟ ਨਾ ਦਿੱਤੀ ਜਾਵੇ ਤੇ ਰਮਜ਼ਾਨ ਲਈ ਲੋਕਾਂ ਨੂੰ ਕੋਈ ਵੀ ਵਿਸ਼ੇਸ਼ ਕਰਫਿਊ ਪਾਸ ਜਾਰੀ ਨਹੀਂ ਕੀਤੇ ਜਾਣੇ ਚਾਹੀਦੇ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਕਿ ਇਸ ਸਮੇਂ ਦੌਰਾਨ ਕਰਿਆਨਾ ਅਤੇ ਹੋਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ‘ਤੇ ਭੀੜ ਇਕੱਤਰ ਨਾ ਹੋਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ।

ਹਾਲਾਂਕਿ ਜ਼ਮੀਨੀ ਹਕੀਕਤ ਬਾਰੇ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਵਾਢੀ ਅਤੇ ਖਰੀਦ ਕਾਰਜਾਂ ਦੇ ਨਾਲ-ਨਾਲ ਵੱਖ-ਵੱਖ ਉਦਯੋਗਿਕ/ਭੱਠੇ ਅਤੇ ਉਸਾਰੀ ਗਤੀਵਿਧੀਆਂ ਜਿੱਥੇ ਪਰਵਾਸੀ ਮਜ਼ਦੂਰਾਂ ਦੇ ਰਹਿਣ ਦੀ ਵਿਵਸਥਾ ਹੈ, ਨਾਲ ਸਬੰਧਤ ਪਹਿਲਾਂ ਕੀਤੇ ਐਲਾਨਾਂ ਨੂੰ ਛੱਡ ਕੇ ਕੋਈ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ।

Share This Article
Leave a Comment