ਕਪੂਰਥਲਾ ‘ਚ ਬੇਅਦਬੀ ਦਾ ਨਹੀਂ ਮਿਲਿਆ ਕੋਈ ਸਬੂਤ, FIR ‘ਚ ਕੀਤੀ ਜਾਵੇਗੀ ਸੋਧ: ਚੰਨੀ

TeamGlobalPunjab
1 Min Read

ਚੰਡੀਗੜ੍ਹ: ਕਪੂਰਥਲਾ ਦੇ ਨਿਜ਼ਾਮਪੁਰ ਮੋੜ ਗੁਰਦੁਆਰਾ ਸਾਹਿਬ ਵਿੱਚ ਵਾਪਰੇ ਬੇਅਦਬੀ ਮਾਮਲੇ ਨੂੰ ਲੈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਦਾਅਵਾ ਕੀਤਾ ਹੈ।

ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਪੂਰਥਲਾ ਦੇ ਗੁਰੂ ਘਰ ਵਿੱਚ ਕੋਈ ਬੇਅਦਬੀ ਨਹੀਂ ਹੋਈ ਅਤੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਸੋਧ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪੁਲਿਸ ਕੁੱਟਮਾਰ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ।

ਮੁੱਖ ਮੰਤਰੀ ਚੰਨੀ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਪੂਰਥਲਾ ਵਿਚ ਮਾਮਲੇ ਦੀ ਜਾਂਚ ਕੀਤੀ ਗਈ ਹੈ ਤੇ ਬੇਅਦਬੀ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਅਸਲ ‘ਚ ਇਸ ਘਟਨਾ ਨੂੰ ਬੇਅਦਬੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਹੁਣ ਮੁੱਖ ਮੰਤਰੀ ਦੇ ਇਸ ਦਾਅਵੇ ਤੋਂ ਬਾਅਦ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲਿਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

Share this Article
Leave a comment