ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਡਾ ਐਲਾਨ ਕੀਤਾ ਹੈ। ਸਾਧੂ ਸਿੰਘ ਧਰਮਸੋਤ ਨੇ ਇਲਜ਼ਾਮਾਂ ਨੂੰ ਠੁਕਰਾਉਂਦੇ ਹੋਏ ਘੁਟਾਲਾ ਨਾ ਹੋਣ ਦਾ ਦਾਅਵਾ ਕੀਤਾ ਹੈ। ਧਰਮਸੋਤ ਨੇ ਕਿਹਾ ਕਿ ਇਸ ਸਬੰਧੀ ਸਾਰਾ ਰਿਕਾਰਡ ਮੌਜੂਦ ਹੈ, ਮੈਨੂੰ ਬਿਨਾਂ ਵਜ੍ਹਾ ਤੋਂ ਫਸਾਇਆ ਜਾ ਰਿਹਾ ਹੈ।
ਸਾਧੂ ਸਿੰਘ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਐਡੀਸ਼ਨਲ ਚੀਫ ਸੈਕਟਰੀ ਕ੍ਰਿਸ਼ਨ ਸ਼ੰਕਰ ਸਰੋਜ ਦੀ ਰਿਪੋਰਟ ‘ਤੇ ਸਵਾਲ ਖੜ੍ਹੇ ਕੀਤੇ ਹਨ।
ਧਰਮਸੋਤ ਨੇ ਕਿਹਾ ਕਿ ਮੇਰੇ ਡਿਪਾਰਟਮੈਂਟ ਦੇ ਅਧਿਕਾਰੀ ਇਸ ਦੀ ਜਾਂਚ ਕਰ ਰਹੇ ਹਨ। ਇਸ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਹੈ। ਮੈਨੂੰ ਜਾਂਚ ਰਿਪੋਰਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਮੈਨੂੰ ਮੀਡੀਆ ਰਾਹੀਂ ਇਸ ਮਾਮਲੇ ਬਾਰੇ ਜਾਣਕਾਰੀ ਮਿਲੀ ਹੈ। ਪਰ ਮੇਰੇ ‘ਤੇ ਜਿਹੜੇ ਆਰੋਪ ਲਗਾਏ ਜਾ ਰਹੇ ਹਨ ਇਹ ਬੇਬੁਨਿਆਦ ਹਨ।