ਪੰਜਾਬ ਵਿੱਚ ਤੇਲ ਦੀ ਕੋਈ ਕਮੀ ਨਹੀਂ ਹੈ, ਪੂਰਾ ਸਟਾਕ ਹੈ: CM ਮਾਨ

Rajneet Kaur
2 Min Read

ਚੰਡੀਗੜ੍ਹ: ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਚੱਲ ਰਹੀ 2 ਦਿਨਾਂ ਦੀ ਹੜਤਾਲ ਵਿੱਚ ਰਾਹਤ ਦੀ ਖ਼ਬਰ ਆਈ ਹੈ । ਪੰਜਾਬ ਸਰਕਾਰ ਨੇ ਸੂਬੇ ਦੇ 2 ਸ਼ਹਿਰਾਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ।

ਤੇਲ ਦੀ ਕਿੱਲਤ ਨੂੰ ਦੇਖਦਿਆਂ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਦੁਪਹੀਆ ਅਤੇ ਚਾਰ ਪਹੀਆ ਵਾਹਨਾਂ ਲਈ ਤੇਲ ਦੀ ਹੱਦ ਤੈਅ ਕੀਤੀ ਗਈ ਹੈ। ਚਾਰ ਪਹੀਆ ਵਾਹਨਾਂ ਨੂੰ ਸਿਰਫ 5 ਲੀਟਰ ਤੇਲ ਮਿਲੇਗਾ, ਅਤੇ ਦੁਪਹੀਆ ਵਾਹਨਾਂ ਨੂੰ ਸਿਰਫ 2 ਲੀਟਰ ਤੇਲ ਮਿਲੇਗਾ।

ਸਰਕਾਰ ਦੇ ਵੱਲੋਂ ਜਾਰੀ ਪ੍ਰੈਸ ਨੋਟ ਦੇ ਮੁਤਾਬਿਕ ਬਠਿੰਡਾ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਮੁਹਾਲੀ ਦੇ ਲਾਲੜੂ ਸਥਿਤ ਭਾਰਤੀ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਡਿਪੋ ਤੋਂ ਤੇਲ ਦੀ ਸਪਲਾਈ ਸ਼ੁਰੂ ਕਰਵਾ ਦਿੱਤੀ ਗਈ ਹੈ।

CM ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਹਾ ਪੰਜਾਬ ਵਿੱਚ ਤੇਲ ਦੀ ਕੋਈ ਕਮੀ ਨਹੀਂ ਹੈ,ਪੂਰਾ ਸਟਾਕ ਹੈ। ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਪੈਟਰੋਲ ਦੀ ਰੋਜਾਨਾ ਖਪਤ 35,00 ਕਿਲੋ ਲੀਟਰ ਦੀ ਹੈ ਜਦਕਿ ਸਟਾਕ 22,600 ਕਿਲੋ ਲੀਟਰ ਹੈ। ਜਦਕਿ ਡੀਜ਼ਲ ਦੀ ਪੰਜਾਬ ਵਿੱਚ ਖਪਤ 10,000 KL ਹੈ ਜਦੋਂਕਿ ਸਟਾਕ 1,20000 KL ਹੈ। ਗ੍ਰਹਿ ਸਕੱਤਰ ਨੇ ਕਿਹਾ ਪੰਜਾਬ ਵਿੱਚ ਚਾਰ ਥਾਵਾ ਜਲੰਧਰ,ਸੰਗਰੂਰ,ਬਠਿੰਡਾ ਅਤੇ ਲਾਲੜੂ ਪੈਟਰੋਲ ਅਤੇ ਡੀਜ਼ਲ ਸਿੱਧੇ ਰਿਫਾਇੰਡਰੀ ਤੋਂ ਸਪਲਾਈ ਹੁੰਦਾ ਹੈ ।ਸਾਨੂੰ ਟਰੱਕਾਂ ਦੇ ਨਾਲ ਭੇਜਣ ਦੀ ਜ਼ਰੂਰਤ ਨਹੀਂ ਹੁੰਦੀ ਹੈ। ਉਨ੍ਹਾਂ ਨੇ ਅਫਵਾਹਾਂ ਤੋਂ ਬਚਣ ਦੀ ਲਈ ਕਿਹਾ ਹੈ।ਬਠਿੰਡਾ ਦੇ IOCL ਡਿਪੋ ਤੋਂ ਬਠਿੰਡਾ,ਮਾਨਸਾ,ਮੋਗਾ,ਮੁਕਤਸਰ ਸਮੇਤ 6 ਹੋਰ ਹੋਰ ਜ਼ਿਲ੍ਹਿਆਂ ਨੂੰ ਤੇਲ ਦੀ ਸਪਲਾਈ ਹੁੰਦੀ ਹੈ । ਇਸੇ ਤਰ੍ਹਾਂ ਲਾਲੜੂ ਸਥਿਤ BPCL ਦੇ ਡਿਪੋ ਤੋਂ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੇ ਕੁਰੂਕਸ਼ੇਤਰ,ਹਿਸਾਰ,ਰੋਹਤਕ ਜ਼ਿਲ੍ਹਿਆਂ ਵਿੱਚ ਸਪਲਾਈ ਹੁੰਦੀ ਹੈ ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment