ਗਣਤੰਤਰ ਦਿਵਸ ਮੌਕੇ ਵੀ ਭਾਰਤ-ਪਾਕਿ ਵਿਚਕਾਰ ਅਟਾਰੀ ਬਾਰਡਰ ‘ਤੇ ਨਹੀਂ ਹੋਇਆ ਮਿਠਾਈਆਂ ਦਾ ਅਦਾਨ ਪ੍ਰਦਾਨ

TeamGlobalPunjab
1 Min Read

ਨਿਊਜ਼ ਡੈਸਕ : ਦੇਸ਼ ਅੱਜ (26 ਜਨਵਰੀ) 71 ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ ਅਤੇ ਇਸ ਮੌਕੇ ਜਿੱਥੇ ਭਾਰਤੀ ਫੌਜ ਵੱਲੋਂ ਰਾਜਪਥ ਵਿਖੇ ਆਪਣੀ ਬਹਾਦਰੀ ਦਾ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਵਿਸ਼ਵ ਭਾਰਤ ਦੀ ਤਾਕਤ ਅਤੇ ਬਹਾਦਰੀ ਦਾ ਗਵਾਹ ਬਣ ਰਿਹਾ ਹੈ। ਪਰ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਭਾਰਤ-ਪਾਕਿਸਤਾਨ ਦੇ ਸਬੰਧਾ ‘ਚ ਤਲਖੀ ਬਰਕਰਾਰ ਹੈ। ਇਸੇ ਕਰਕੇ ਆਜ਼ਾਦੀ ਦਿਵਸ ਤੋਂ ਬਾਅਦ ਗਣਤੰਤਰ ਦਿਵਸ ‘ਤੇ ਦੋਵਾਂ ਦੇਸ਼ਾਂ ਦਰਮਿਆਨ ਹੁਣ ਮਠਿਆਈਆਂ ਦਾ ਆਦਾਨ-ਪ੍ਰਦਾਨ ਨਹੀਂ ਕੀਤਾ ਗਿਆ। ਅਟਾਰੀ-ਵਾਹਗਾ ਸਰਹੱਦ’ ਤੇ ਸਰਹੱਦੀ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਾਂ ਨੇ ਇਕ ਦੂਜੇ ਨੂੰ ਮਿਠਾਈਆਂ ਨਹੀਂ ਦਿੱਤੀਆਂ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰ ਵੱਡੇ ਤਿਉਹਾਰਾਂ ‘ਤੇ ਦੋਵੇਂ ਦੇਸ਼ ਇੱਕ ਦੂਜੇ ਨੂੰ ਮਿਠਾਈਆਂ ਦਾ ਆਦਾਨ ਪ੍ਰਦਾਨ ਕਰਦੇ ਹਨ ਅਤੇ ਪ੍ਰੇਮ ਦਾ ਪ੍ਰਗਟਾਵਾ ਕਰਦੇ ਹਨ। ਪਰ ਜੰਮੂ ਕਸ਼ਮੀਰ ਅੰਦਰ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਸਖਤ ਰੁੱਖ ਅਖਤਿਆਰ ਕੀਤਾ ਹੋਇਆ ਹੈ ਅਤੇ ਇਹ ਮਿਠਾਇਆਂ ਦਾ ਆਦਾਨ ਪ੍ਰਦਾਨ ਨਹੀਂ ਹੋ ਰਿਹਾ।

Share this Article
Leave a comment