ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਭਾਜਪਾ-ਢੀਂਡਸਾ ਗਠੱਜੋੜ ਦੀਆਂ ਇਕ ਅਖ਼ਬਾਰ ਵਿੱਚ ਛਪੀ ਖ਼ਬਰ ਦਾ ਗੰਭੀਰ ਨੋਟਿਸ ਲੈਂਦੇ ਹੋਏ ਇਸ ਖ਼ਬਰ ਦਾ ਪੁਰਜ਼ੋਰ ਖੰਡਨ ਕੀਤਾ ਹੈ।
ਢੀਂਡਸਾ ਨੇ ਕਿਹਾ ਕਿ ਸਾਡੀ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਜਾਂ ਭਾਜਪਾ ਨਾਲ ਕਿਸੇ ਤਰ੍ਹਾਂ ਦੇ ਗਠੱਜੋੜ ਦੀ ਕਦੇ ਕੋਈ ਮੀਟਿੰਗ ਜਾਂ ਗੱਲਬਾਤ ਨਹੀ ਹੋਈ ਹੈ। ਉਨ੍ਹਾਂ ਨੇ ਆਪਣੀ ਪਾਰਟੀ ਦੇ ਵਰਕਰਾਂ ਨੂੰ ਵੀ ਅਜਿਹੀ ਅਫਵਾਹਾਂ ਤੋਂ ਸੂਚੇਤ ਰਹਿਣ ਦੀ ਅਪੀਲ ਕੀਤੀ ਹੈ।
ਢੀਂਡਸਾ ਨੇ ਮੀਡੀਆ ਨੂੰ ਵੀ ਗ਼ਲਤ ਤੱਥ ਨਾ ਪੇਸ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੀਡੀਆ ਨੂੰ ਖ਼ਬਰ ਪ੍ਰਕਾਸ਼ਤ ਕਰਨ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਇਕ ਵਾਰੀ ਫਿ਼ਰ ਇਸ ਖ਼ਬਰ ਨੂੰ ਸਿਰੇ ਤੋਂ ਨਕਾਰਦਿਆਂ ਇਸ ਦਾ ਪੁਰਜ਼ੋਰ ਸ਼ਬਦਾਂ ਵਿੱਚ ਖੰਡਨ ਕੀਤਾ ਹੈ।