ਜੇਲ੍ਹ ਸੁਪਰਡੈਂਟ ਦਾ ਵੱਡਾ ਦਾਅਵਾ, ਮਜੀਠੀਆ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ

TeamGlobalPunjab
2 Min Read

ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ ‘ਚ ਜੇਲ੍ਹ ਅੰਦਰ ਬੰਦ ਸਾਬਕਾ ਅਕਾਲੀ ਮੰਤਰੀ ਦੀ ਜਾਨ ਨੂੰ ਕੋਈ ਖਤਰਾ ਨਹੀਂ। ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਨੇ ਮੁਹਾਲੀ ਕੋਰਟ ‘ਚ ਇਹ ਦਾਅਵਾ ਕੀਤਾ ਹੈ। ਸੁਪਰਡੈਂਟ ਨੇ ਕਿਹਾ ਕਿ ਉਹ ਖੁਦ ਬੈਰਕ ਦੇ ਬਾਹਰ ਕੁਰਸੀ ਡਾਹ ਕੇ ਬੈਠਣ ਨੂੰ ਤਿਆਰ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਮਜੀਠੀਆ ਦੀ ਬੈਰਕ ਬਦਲਣ ਬਾਰੇ ਜ਼ਰੂਰ ਮੰਨਿਆ ਹੈ। ਕੋਰਟ ‘ਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਕੀਲ ਸੰਜੀਵ ਬੱਤਰਾ, ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਪੇਸ਼ ਹੋਏ ਅਤੇ ਉਨ੍ਹਾਂ ਨੇ ਆਪਣਾ ਪੱਖ ਰੱਖਿਆ।ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ ‘ਚ ਮਜੀਠੀਆ ਨੂੰ ਕੋਈ ਖਤਰਾ ਨਹੀਂ ਹੈ।

ਸੁਪਰਡੈਂਟ ਨੇ ਇੱਥੋਂ ਤੱਕ ਕਿਹਾ ਹੈ ਕਿ ਉਹ ਖੁਦ ਬੈਰਕ ਦੇ ਬਾਹਰ ਕੁਰਸੀ ਡਾਹ ਕੇ ਬੈਠਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਹੀ ਮਜੀਠੀਆ ਦੀ ਬੈਰਕ ਬਦਲੀ ਗਈ ਹੈ। ਸੁਣਵਾਈ ਤੋਂ ਬਾਅਦ ਹੁਣ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।

ਤੁਹਾਨੂੰ ਦੱਸ ਦਈਏ ਕਿ ਮੰਗਲਵਾਰ ਨੂੰ ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਹਾਜ਼ਰੀ ਲਗਾਉਣ ਸਮੇਂ ਅਦਾਲਤ ਨੂੰ ਕਿਹਾ ਸੀ ਕਿ ਜੇਲ੍ਹ ਵਿੱਚ ਸਾਰਾ ਕੁਝ ਠੀਕ ਨਹੀਂ ਤੇ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਮਜੀਠੀਆ ਨੇ ਪਟਿਆਲਾ ਜੇਲ੍ਹ ਅੰਦਰ ਗੈਂਗਸਟਰਾਂ ਤੇ ਅੱਤਵਾਦੀਆਂ ਤੋਂ ਜਾਨ ਦਾ ਖ਼ਤਰਾ ਦੱਸਿਆ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment