ਈਂਧਨ ਬਚਾਉਣ ਲਈ ਅਨੋਖੀ ਪਹਿਲਕਦਮੀ! ਪੀ.ਐਮ. ਮੋਦੀ ਦੀ ਅਪੀਲ ਮਗਰੋਂ ਚੰਡੀਗੜ੍ਹ ‘ਚ ਅੱਜ ‘ਨੋ ਵ੍ਹੀਕਲ ਡੇ’

Global Team
2 Min Read

ਚੰਡੀਗੜ੍ਹ : ਪੱਛਮੀ ਏਸ਼ੀਆ ਦੇ ਤਣਾਅ ਕਾਰਨ ਦੁਨੀਆ ਭਰ ਵਿੱਚ ਮਚੀ ਹਲਚਲ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਕ ਫ੍ਰੌਮ ਹੋਮ , ਕਾਰ ਪੂਲਿੰਗ, ਪੈਟਰੋਲ-ਡੀਜ਼ਲ ਬਚਾਉਣ ਸਮੇਤ ਕਈ ਸਮੂਹਿਕ ਸੰਕਲਪਾਂ ਦੀ ਅਪੀਲ ਕਰ ਚੁੱਕੇ ਹਨ। ਕਈ ਰਾਜਾਂ ਵਿੱਚ ਅਹਿਮ ਫੈਸਲੇ ਵੀ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਚੰਡੀਗੜ੍ਹ ਵਿੱਚ ਅੱਜ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ‘ਨੋ ਵ੍ਹੀਕਲ ਡੇ’ ਹੈ।

ਇਹ ਪਹਿਲਕਦਮੀ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੀ ਹੁਣ ਈਂਧਨ ਦੀ ਬਚਤ ਅਤੇ ਪਬਲਿਕ ਟ੍ਰਾਂਸਪੋਰਟ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਕਦਮ ਚੁੱਕ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਿਰਦੇਸ਼ਾਂ ‘ਤੇ ਹਰ ਬੁੱਧਵਾਰ ਨੂੰ ਚੰਡੀਗੜ੍ਹ ਦੇ ਸਾਰੇ ਕਰਮਚਾਰੀ ਪਬਲਿਕ ਟ੍ਰਾਂਸਪੋਰਟ , ਪੈਦਲ ਜਾਂ ਸਾਈਕਲ ਦੀ ਵਰਤੋਂ ਕਰਕੇ ਦਫ਼ਤਰ ਪਹੁੰਚਣਗੇ। ਇਹ ਫੈਸਲਾ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੀ ਗਈ ਅਪੀਲ ਤੋਂ ਬਾਅਦ ਲਿਆ ਗਿਆ ਹੈ। ਇਸ ਨਾਲ ਪੈਟਰੋਲ-ਡੀਜ਼ਲ ਬਚਾਉਣ ਦਾ ਯਤਨ ਕੀਤਾ ਜਾਵੇਗਾ।

ਪ੍ਰਸ਼ਾਸਨ ਨੇ ਬੁੱਧਵਾਰ ਨੂੰ ਯੂ.ਟੀ. ਸਕੱਤਰੇਤ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਕਰਮਚਾਰੀਆਂ ਲਈ ਵਿਸ਼ੇਸ਼ ਬੱਸ ਰੂਟਾਂ ਦਾ ਪ੍ਰਬੰਧ ਕੀਤਾ ਹੈ। ਪ੍ਰਸ਼ਾਸਨ ਵੱਲੋਂ ਜਾਰੀ ਰੂਟ ਪਲਾਨ ਅਨੁਸਾਰ ਸੈਕਟਰਾਂ, ਮੋਹਾਲੀ, ਰਾਮਦਰਬਾਰ, ਧਨਾਸ, ਸੁਰਖੀਆ ਚੌਕ, ਬੱਸ ਸਟੈਂਡ-43, ਹਾਊਸਿੰਗ ਬੋਰਡ ਅਤੇ ਹੋਰ ਪ੍ਰਮੁੱਖ ਇਲਾਕਿਆਂ ਤੋਂ ਵਿਸ਼ੇਸ਼ ਬੱਸਾਂ ਚਲਾਈਆਂ ਜਾਣਗੀਆਂ। ਕਈ ਰੂਟ ਸਵੇਰੇ 8:30 ਵਜੇ ਤੋਂ ਸ਼ੁਰੂ ਹੋ ਜਾਣਗੇ।

ਦੱਸ ਦਈਏ ਕਿ ਪ੍ਰਸ਼ਾਸਕ ਕਟਾਰੀਆ ਨੇ ਹੁਣ ਆਪਣੇ ਕਾਫ਼ਲੇ ਵਿੱਚੋਂ ਵੀ ਸਰਕਾਰੀ ਵਾਹਨ ਘੱਟ ਕਰ ਦਿੱਤੇ ਹਨ। ਯੂ.ਟੀ. ਸਕੱਤਰੇਤ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਹੋਰ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਵੀ ਨਿੱਜੀ ਕਾਰਾਂ ਦੀ ਵਰਤੋਂ ਕਰਨ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment