ਕੋਵਿਡ-19: ਮ੍ਰਿਤਕਾਂ ਦੇ ਸਸਕਾਰ ਲਈ ਨਹੀਂ ਕਰਨਾ ਪਵੇਗਾ ਇੰਤਜ਼ਾਰ, ਡੀਸੀ ਵਲੋਂ ਨਵੇਂ ਆਦੇਸ਼ ਜਾਰੀ

TeamGlobalPunjab
1 Min Read

ਲੁਧਿਆਣਾ: ਢੋਲੇਵਾਲ ਦੇ ਸ਼ਮਸ਼ਾਨਘਾਟ ਦੇ ਪ੍ਰਬੰਧ ਪੂਰੇ ਨਾ ਪੈਣ ‘ਤੇ ਪ੍ਰਸ਼ਾਸਨ ਨੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਜਿਸ ਤੋਂ ਬਾਅਦ ਹੁਣ ਕੋਵਿਡ-19 ਦੇ ਮਰੀਜ਼ਾਂ ਦੇ ਅੰਤਿਮ ਸਸਕਾਰ ਲਈ ਇੰਤਜਾਰ ਨਹੀਂ ਕਰਨਾ ਪਵੇਗਾ। ਪਾਜ਼ਿਟਿਵ ਮ੍ਰਿਤਕਾਂ ਦਾ ਸੰਸਕਾਰ ਸ਼ਹਿਰ ਦੇ ਕਿਸੇ ਵੀ ਸ਼ਮਸ਼ਾਨਘਾਟ ਵਿੱਚ ਕੀਤਾ ਜਾ ਸਕਦਾ ਹੈ। ਇਸ ਦੇ ਲਈ ਗੈਸ ਚੈਂਬਰ ਜਾਂ ਇਲੈਕਟਰਾਨਿਕ ਭੱਠੀ ਦੀ ਜ਼ਰੂਰਤ ਨਹੀਂ ਹੈ।

ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪ੍ਰਸ਼ਾਸਨ ਵਲੋਂ ਕਿਸੇ ਵੀ ਤਰ੍ਹਾਂ ਦੀ ਵੇਟਿੰਗ ਲਿਸਟ ਨਹੀਂ ਬਣਾਈ ਜਾਂਦੀ ਹੈ। ਜੇਕਰ ਕਿਸੇ ਕੋਰੋਨਾ ਪਾਜ਼ਿਟਿਵ ਵਿਅਕਤੀ ਦੀ ਮੌਤ ਹੁੰਦੀ ਹੈ ਤਾਂ ਉਸਦਾ ਅੰਤਿਮ ਸਸਕਾਰ ਕਿਸੇ ਵੀ ਸ਼ਮਸ਼ਾਨਘਾਟ ਵਿੱਚ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਸ਼ਮਸ਼ਾਨਘਾਟ ਦੀ ਸੰਸਥਾ ਸਸਕਾਰ ਕਰਨ ਤੋਂ ਰੋਕ ਨਹੀਂ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦੀ ਸ਼ਿਕਾਇਤ ਉਨ੍ਹਾਂ ਦੇ ਦਫ਼ਤਰ ਵਿੱਚ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਢੋਲੇਵਾਲ ਸ਼ਮਸ਼ਾਨਘਾਟ ਵਿੱਚ ਇੱਕ ਹੀ ਗੈਸ ਚੈਂਬਰ ‘ਤੇ ਸੰਸਕਾਰ ਕੀਤੇ ਜਾ ਰਹੇ ਸਨ।

Share this Article
Leave a comment