ਚੰਡੀਗੜ੍ਹ ‘ਚ ਨਹੀਂ ਲੱਗੇਗਾ ਵੀਕਐਂਡ ਲਾਕਡਾਊਨ

TeamGlobalPunjab
1 Min Read

ਚੰਡੀਗੜ੍ਹ: ਸ਼ਹਿਰ ਦੇ ਲੋਕਾਂ ਨੂੰ ਵੀਕੈਂਡ ‘ਤੇ ਬਾਜ਼ਾਰਾਂ ‘ਚ ਘੁੰਮਣ ਦੀ ਥੋੜੀ ਰਾਹਤ ਮਿਲੀ ਹੈ, ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਨੀਵਾਰ ਅਤੇ ਐਤਵਾਰ ਲਾਕਡਾਊਨ ਲਗਾਉਣ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ।

ਚੰਡੀਗੜ੍ਹ ਪ੍ਰਸ਼ਾਸਨ ਇਸ ਦੇ ਲਈ ਕੇਂਦਰ ਸਰਕਾਰ ਦੇ ਹੁਕਮਾਂ ਦਾ ਇੰਤਜ਼ਾਰ ਕਰ ਰਿਹਾ ਹੈ। ਸ਼ਹਿਰ ‘ਚ ਕੋਵਿੰਡ-19 ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਬੈਠਕ ਵਿੱਚ ਸ਼ਹਿਰ ਦੇ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਣ ਸਬੰਧੀ ਜਾਗਰੂਕ ਕਰਨ ਲਈ ਸਪੈਸ਼ਲ ਕੈਂਪੇਨ ਚਲਾਉਣ ਦਾ ਫੈਸਲਾ ਕੀਤਾ ਗਿਆ।

ਇਸ ਕੈਂਪੇਨ ਸਬੰਧੀ ਤਿੰਨ ਡਬਲਿਊ ‘ਤੇ ਫੋਕਸ ਕੀਤਾ ਜਾਵੇਗਾ, ਇਨ੍ਹਾਂ ਵਿੱਚ ਕੌਂਸਲਰ, ਰੈਜ਼ੀਡੈਂਸ ਵੈੱਲਫੇਅਰ ਐਸੋਸੀਏਸ਼ਨ, ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਅਤੇ ਐੱਨਜੀਓ ਦੀ ਮਦਦ ਲਈ ਜਾਵੇਗੀ।

ਚੰਡੀਗੜ੍ਹ ਪ੍ਰਸ਼ਾਸਨ ਮੁਤਾਬਕ ਇਸ ਕੈਂਪੇਨ ਤਹਿਤ ਲੋਕਾਂ ਨੂੰ ਸਮੇਂ-ਸਮੇਂ ‘ਤੇ ਹੱਥ ਧੋਣ, ਮਾਸਕ ਪਾਉਣ ਅਤੇ ਸ਼ਰੀਰਕ ਦੂਰੀ ਬਣਾਏ ਰੱਖਣ ਦੇ ਲਈ ਪ੍ਰੇਰਿਤ ਕੀਤਾ ਜਾਵੇਗਾ।

- Advertisement -

ਚੰਡੀਗੜ੍ਹ ਦੇ ਨੇੜੇ ਮੁਹਾਲੀ ਦੀ ਗੱਲ ਕਰੀਏ ਤਾਂ ਇੱਥੇ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਲਾਕਡਾਊਨ ਦਾ ਐਲਾਨ ਹੈ, ਇਸ ਦੇ ਨਾਲ ਹੀ ਪੰਜਾਬ ਵਿੱਚ ਨਾਈਟ ਕਰਫਿਊ ਵੀ ਲਗਾ ਦਿੱਤਾ ਗਿਆ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਕੇਂਦਰ ਸਰਕਾਰ ਵੱਲੋਂ ਜਾਰੀ ਗਾਈਡ ਲਾਈਨ ਮੁਤਾਬਕ ਹੀ ਫ਼ੈਸਲਾ ਕਰੇਗਾ।

Share this Article
Leave a comment