ਨਵੀਂ ਦਿੱਲੀ : ਕੋਰੋਨਾ ਦੇ ਮੱਦੇਨਜ਼ਰ ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ ਨਹੀਂ ਹੋਵੇਗਾ। ਇਸ ਸਬੰਧੀ ਪਾਰਲੀਮੈਂਟ ਅਫੇਅਰ ਮਿਨਿਸਟਰ ਪ੍ਰਹਿਲਾਦ ਜੋਸ਼ੀ ਨੇ ਕਾਂਗਰਸੀ ਲੀਡਰ ਅਧੀਰ ਰੰਜਨ ਚੌਧਰੀ ਨੂੰ ਇੱਕ ਪੱਤਰ ਲਿਖ ਕੇ ਦੱਸਿਆ।
ਹਾਲਾਂਕਿ ਹੁਣ ਜਨਵਰੀ ‘ਚ ਬਜਟ ਸੈਸ਼ਨ ਸੱਦਿਆ ਜਾਵੇਗਾ। ਦੱਸਣਯੋਗ ਹੈ ਕਿ ਪਿਛਲੇ ਸਾਲ 31 ਜਨਵਰੀ ਤੋਂ ਬਜਟ ਸੈਸ਼ਨ ਸ਼ੁਰੂ ਹੋਇਆ ਸੀ , ਜਦਕਿ 2018 ਵਿੱਚ ਬਜਟ ਸੈਸ਼ਨ ਦੀ ਸ਼ੁਰੂਆਤ 28 ਜਨਵਰੀ ਤੋਂ ਹੋਈ ਸੀ।
ਦੂਜੇ ਪਾਸੇ, ਹਾਲ ਹੀ ਵਿੱਚ ਕਾਂਗਰਸ ਨੇ ਕਿਸਾਨਾਂ ਦੇ ਮਸਲਿਆਂ ‘ਤੇ ਵਿਚਾਰ ਵਟਾਂਦਰੇ ਲਈ ਇੱਕ ਸੈਸ਼ਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਵਿਰੋਧੀ ਧਿਰ ਦੀਆਂ ਕਈ ਹੋਰ ਪਾਰਟੀਆਂ ਵੀ ਕਿਸਾਨਾਂ ਦੇ ਮਸਲਿਆਂ ‘ਤੇ ਸੈਸ਼ਨ ਦੀ ਮੰਗ ਕਰ ਰਹੀਆਂ ਸਨ।