Punjab Panchayat Election: ਨਾਮਜ਼ਦਗੀ ਦਾਖਲ ਕਰਨ ਜਾ ਰਹੀ ਮਹਿਲਾ ਤੋਂ ਸ਼ਰੇਆਮ ਖੋਹੇ ਗਏ ਨਾਮਜ਼ਦਗੀ ਪੱਤਰ, ਵੀਡੀਓ ਆਈ ਸਾਹਮਣੇ

Global Team
3 Min Read
Punjab Panchayat Election: ਧਰਮਕੋਟ : ਪੰਚਾਇਤੀ ਚੋਣਾਂ ਸਰਪੰਚਾਂ ਤੇ ਪੰਚਾਂ ਵਲੋਂ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਸਰਪੰਚ ਅਤੇ ਪੰਚ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਸਵੇਰ ਤੋਂ ਹੀ ਲੰਮੀਆਂ ਲਾਈਨਾਂ ਲੱਗ ਗਈਆਂ।  ਕਈ ਥਾਵਾਂ ਤੋਂ ਗੋਲੀਬਾਰੀ ਦੀਆਂ ਅਤੇ ਪੁਲਿਸ ਨਾਲ ਝੜਪ ਦੀਆਂ ਘਟਵਾਨਾਂ ਸਾਹਮਣੇ ਆਈਆਂ ਹਨ। ਅਜਿਹੀ ਇੱਕ ਵੀਡੀਓ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਇੱਕ ਮਹਿਲਾ ਉਮਦਵਾਰ ਤੋਂ ਕਾਗਜ਼ ਖੋਹ ਲਏ ਗਏ।

ਇਹ ਮਾਮਲੇ ਧਰਮਕੋਟ ਦਾ ਹੈ ਜਿੱਥੇ ਪੁਲਿਸ ਦੀ ਮੌਜੂਦਗੀ ਵਿੱਚ ਮਹਿਲਾ ਤੋਂ ਨਾਮਜ਼ਦਗੀ ਪੱਤਰ ਖੋਹ ਲਏ ਗਏ। ਮਹਿਲਾ ਡਿਊਟੀ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ‘ਤੇ ਉਨ੍ਹਾਂ ਦੇ ਕਾਗਜ਼ ਖੋਹਣ ਵਾਲੇ  ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ ਹੈ। ਦਲਜੀਤ ਚੀਮਾ ਨੇ ਕਿਹਾ ਕਿ ਐਸ.ਈ.ਸੀ. ਨੂੰ ਧਰਮਕੋਟ ਦੀਆਂ ਇਨ੍ਹਾਂ ਘਟਨਾਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਨਾਮਜ਼ਦਗੀਆਂ ਦੇ ਆਖ਼ਰੀ ਦਿਨ ਕਈ ਪਿੰਡਾਂ ‘ਚ ਹੰਗਾਮਾ, ਕਿਤੇ ਫਾਇਰਿੰਗ ਤਾਂ ਕਿਤੇ ਫਾੜੀਆਂ ਫਾਈਲਾਂ

ਇਸ ਤੋਂ ਪਹਿਲਾਂ ਵੀ ਚੀਮਾ ਨੇ ਇੱਕ ਵੀਡੀਓ ਸਾਂਝੀ ਕੀਤੀ ਸੀ ਜਿਸ ਵਿੱਚ ਚੀਮਾ ਨੇ ਕਿਹਾ ਕਿ ਚੀਮਾ ਨੇ ਕਿਹਾ ਕਿ ਗੁੰਡਿਆਂ ਵੱਲੋਂ ਨਾਮਜ਼ਦਗੀ ਕੇਂਦਰ ‘ਤੇ ਕਬਜ਼ਾ ਕਰਨ ਦੀ ਇਹ ਪਹਿਲੀ ਵੀਡੀਓ ਹੈ। ਮੋਗਾ ਵਿਧਾਨ ਸਭਾ ਹਲਕਾ ਧਰਮਕੋਟ ‘ਚ ਵਿਰੋਧੀ ਧਿਰ ਦੇ ਉਮੀਦਵਾਰਾਂ ‘ਤੇ ਹਮਲੇ ਹੋ ਰਹੇ ਹਨ ਅਤੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਖੋਹੇ ਜਾ ਰਹੇ ਹਨ। ਪੁਲਿਸ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਰਹੀ ਹੈ। ਇਹ ਸਪੱਸ਼ਟ ਤੌਰ ‘ਤੇ ਲੋਕਤੰਤਰ ਦਾ ਕਤਲ ਹੈ।

ਚੀਮਾ ਨੇ ਕਿਹਾ ਕਿ ਮੈਂ ਐਸਈਸੀ ਨੂੰ ਅਪੀਲ ਕਰਦਾ ਹਾਂ ਕਿ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਾਮਜ਼ਦਗੀ ਕੇਂਦਰਾਂ ‘ਤੇ ਤੁਰੰਤ ਆਮ ਸਥਿਤੀ ਬਹਾਲ ਕਰਨ ਲਈ ਨਿਰਦੇਸ਼ ਦਿੱਤੇ ਜਾਣ। ਸਾਰੇ ਗ੍ਰਿਫਤਾਰ ਨਾਮਜ਼ਦ ਵਿਅਕਤੀਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਸਕਣ।

Share This Article
Leave a Comment