ਪੰਜਾਬ ਸਪੀਕਰ ਅਤੇ 2 ਕੈਬਨਿਟ ਮੰਤਰੀਆਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਦੇ ਤਰਨਤਾਰਨ ਦੀ ਇੱਕ ਅਦਾਲਤ ਨੇ ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਲਾਲਜੀਤ ਸਿੰਘ ਭੁੱਲਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਕ ‘ਆਪ’ ਦੇ ਕੁਝ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਖ਼ਿਲਾਫ਼ ਵਾਰੰਟ ਵੀ ਜਾਰੀ ਕੀਤੇ ਗਏ ਹਨ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਗੀਚਾ ਸਿੰਘ ਦੀ ਅਦਾਲਤ ਨੇ ਉਨ੍ਹਾਂ ਦੀ ਗੈਰ-ਹਾਜ਼ਰੀ ਦਾ ਨੋਟਿਸ ਲੈਂਦਿਆਂ  ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਜ਼ਿਲ੍ਹਿਆਂ ਵਿੱਚ ਨਕਲੀ ਸ਼ਰਾਬ ਪੀਣ ਕਾਰਨ ਕਰੀਬ 111 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਵਿਰੋਧ ਵਿੱਚ ਧਰਨਾ ਦੇਣ ਲਈ ਦਰਜ ਕੀਤੇ ਗਏ ਕੇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਕਾਰਕੁਨ ਅਗਸਤ 2020 ਵਿੱਚ ਅਦਾਲਤ ਵਿੱਚ ਪੇਸ਼ ਹੋਣ ਵਿੱਚ ਅਸਫਲ ਰਹੇ ਸਨ।

ਇਨ੍ਹਾਂ ਆਗੂਆਂ ਨੂੰ ਪਿਛਲੇ ਦੋ ਸਾਲਾਂ ਵਿੱਚ ਕਈ ਵਾਰ ਅਦਾਲਤ ਵਿੱਚ ਤਲਬ ਕੀਤਾ ਗਿਆ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਨ੍ਹਾਂ ਆਗੂਆਂ ਨੇ 20 ਅਗਸਤ 2020 ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਧਰਨਾ ਦਿੱਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment