ਅੰਮ੍ਰਿਤਪਾਲ ਸਿੰਘ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

Rajneet Kaur
2 Min Read

ਚੰਡੀਗੜ੍ਹ : ਪੰਜਾਬ ਪੁਲਿਸ ਨੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।  ਸਰਕਾਰ ਨੇ ਅੱਜ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਨਾ ਤਾਂ ਅਜੇ ਗ੍ਰਿਫਤਾਰੀ ਕੀਤਾ ਗਿਆ ਤੇ ਨਾ ਹੀ ਨਜ਼ਰਬੰਦ ਹੈ।  ਇਹ ਜਾਣਕਾਰੀ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਹਾਈ ਕੋਰਟ ਨੂੰ ਦਿੱਤੀ। ਏਜੀ ਵਿਨੋਦ ਘਈ ਨੇ ਹਾਈ ਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ‘ਤੇ ਐੱਨਐੱਸਏ ਵੀ ਲਗਾਇਆ ਗਿਆ ਹੈ। ਹਾਲਾਂਕਿ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਗੱਲ ‘ਤੇ ਝਾੜ ਪਾਈ ਕਿ 80 ਹਜ਼ਾਰ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਭੱਜ ਕਿਵੇਂ ਗਿਆ? ਅਦਾਲਤ ਨੇ ਕਿਹਾ ਕਿ ਇਹ ਇੰਟੈਲੀਜੈਂਸ ਫੇਲੀਅਰ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਖਿਲਾਫ ਪੁਲਿਸ ਨੇ ਇਸੇ ਦਿਨ ਹੀ ਗ੍ਰਿਫਤਾਰੀ ਮੁਹਿੰਮ ਚਲਾਈ ਗਈ ਸੀ। ਪਰ ਅਜੇ ਤੱਕ ਉਹ ਪੁਲਿਸ ਦੇ ਹੱਥ ਨਹੀਂ ਆਏ। ਹੁਣ NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਸ਼ਿਫ਼ਟ ਕੀਤੇ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਦਿੱਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment