ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

TeamGlobalPunjab
1 Min Read

ਚੰਡੀਗੜ੍ਹ : 1991 ਵਿਚ ਆਈ.ਏ.ਐੱਸ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ ਬੁਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਖ਼ਿਲਾਫ਼ ਮੋਹਾਲੀ ਦੀ ਅਦਾਲਤ ਨੇ 25 ਸਤੰਬਰ ਤੱਕ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸੁਮੇਧ ਸਿੰਘ ਸੈਣੀ ਨੂੰ 25 ਸਤੰਬਰ ਤੱਕ ਅਦਾਲਤ ‘ਚ ਪੇਸ਼ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜੀ ਖਾਰਜ ਕਰ ਦਿੱਤੀ ਸੀ। ਜਿਸ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਹਲਾਂਕਿ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਲੋੜੀਂਦੇ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਦਾਖਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਦੱਸ ਦਈਏ ਕਿ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਅਤੇ ਪੰਜਾਬ ਪੁਲਿਸ ਵੱਲੋਂ ਸੁਮੇਧ ਸੈਣੀ ਦੀਆਂ ਰਿਹਾਇਸ਼ਾਂ ‘ਤੇ ਲਗਾਤਾਰ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਪੁਲਿਸ ਦੇ ਹੱਥ ਕੁਝ ਨਹੀਂ ਲੱਗਾ ਹੈ।

Share this Article
Leave a comment