ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਰਾਊਸ ਐਵੇਨਿਊ ਕੋਰਟ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਬਜਟ ਸੈਸ਼ਨ ਅਤੇ ਭਰੋਸੇ ਦੇ ਪ੍ਰਸਤਾਵ ਦਾ ਹਵਾਲਾ ਦਿੰਦੇ ਹੋਏ ਅਦਾਲਤ ਵਿੱਚ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਹੋਵੇਗੀ।
ਇਸ ਤੋਂ ਪਹਿਲਾਂ 7 ਫਰਵਰੀ ਨੂੰ ਰਾਉਸ ਐਵੇਨਿਊ ਕੋਰਟ ਨੇ ਈਡੀ ਦੇ ਸੰਮਨਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਜਰੀਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਅੱਜ ਹੀ ਦਿੱਲੀ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਭਰੋਸੇ ਦੇ ਪ੍ਰਸਤਾਵ ‘ਤੇ ਚਰਚਾ ਹੋਵੇਗੀ।
ਅਦਾਲਤ ਨੇ ਕਿਹਾ ਸੀ ਕਿ ਉਹ ਈਡੀ ਦੀ ਸ਼ਿਕਾਇਤ ਦਾ ਨੋਟਿਸ ਲੈ ਰਹੀ ਹੈ। ਸੁਣਵਾਈ ਦੌਰਾਨ ਈਡੀ ਵੱਲੋਂ ਪੇਸ਼ ਹੋਏ ਏਐਸਜੀ ਐਸਵੀ ਰਾਜੂ ਨੇ ਅਦਾਲਤ ਨੂੰ ਕਿਹਾ ਸੀ ਕਿ ਸੀਐਮ ਕੇਜਰੀਵਾਲ ਸੰਮਨਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਮਨੀ ਲਾਂਡਰਿੰਗ ਐਕਟ ਦੀ ਧਾਰਾ 50 ਤਹਿਤ ਅਰਵਿੰਦ ਕੇਜਰੀਵਾਲ ਨੂੰ ਪੰਜ ਵਾਰ ਸੰਮਨ ਭੇਜੇ ਗਏ ਹਨ ਪਰ ਪੰਜ ਵਾਰ ਕੇਜਰੀਵਾਲ ਨੇ ਸੰਮਨਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਈਡੀ ਸਾਹਮਣੇ ਪੇਸ਼ ਨਹੀਂ ਹੋਏ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।