ਨਵੀਂ ਦਿੱਲੀ: ਦਿੱਲੀ ਵਿੱਚ ਸਰਕਾਰ ਬਦਲਦੇ ਹੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਦਿੱਲੀ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਗੈਰ-ਸਰਕਾਰੀ ਸਟਾਫ ਸਬੰਧੀ ਵੱਡੀ ਖ਼ਬਰ ਆ ਰਹੀ ਹੈ। ਨਵੀਂ ਸਰਕਾਰ ਬਣਨ ਤੋਂ ਬਾਅਦ, ਇਨ੍ਹਾਂ ਸਾਰਿਆਂ ‘ਤੇ ਗਾਜ਼ ਡਿੱਗ ਸਕਦੀ ਹੈ।ਦਿੱਲੀ ਦੇ ਮੁੱਖ ਸਕੱਤਰ ਵਲੋਂ ਦਿੱਲੀ ਸਰਕਾਰ ਦੇ ਅਧੀਨ ਸਾਰੇ ਵਿਭਾਗਾਂ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ, ਜਿਸ ‘ਚ ਸਾਰੇ ਗੈਰ-ਸਰਕਾਰੀ ਦੀ ਇੱਕ ਸੂਚੀ ਬਣਾ ਕੇ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਦਰਅਸਲ, ਕੇਜਰੀਵਾਲ ਸਰਕਾਰ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਕਈ ਤਰ੍ਹਾਂ ਦੇ ਗੈਰ-ਸਰਕਾਰੀ ਸਟਾਫ ਨਿਯੁਕਤ ਕੀਤੇ ਗਏ ਸਨ, ਇਹ ਨੋਟਿਸ ਇਸੇ ਸੰਬੰਧੀ ਹੈ।
ਹੋ ਸਕਦਾ ਹੈ ਕਿ ਨਵੀਂ ਸਰਕਾਰ ਦੇ ਗਠਨ ਦੇ ਨਾਲ, ਦਿੱਲੀ ਸਰਕਾਰ ਵਿੱਚ ਕੰਮ ਕਰਨ ਵਾਲੇ ਇਨ੍ਹਾਂ ਲੋਕਾਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਨੌਕਰੀ ਤੋਂ ਵੀ ਹਟਾਇਆ ਜਾ ਸਕਦਾ ਹੈ। ਕੇਜਰੀਵਾਲ ਸਰਕਾਰ ਵਿੱਚ ਵੱਡੀ ਗਿਣਤੀ ਵਿੱਚ ਗੈਰ-ਸਰਕਾਰੀ ਸਟਾਫ਼ ਨਿਯੁਕਤ ਕੀਤਾ ਗਿਆ ਸੀ। ਹੁਣ ਸਰਕਾਰ ਬਦਲ ਗਈ ਹੈ, ਕੇਜਰੀਵਾਲ ਦੀ ਸਰਕਾਰ ਤੋਂ ਉਹੀ ਸੂਚੀ ਮੰਗੀ ਗਈ ਹੈ।
ਭਾਜਪਾ ਨੇ ਲਗਭਗ 27 ਸਾਲਾਂ ਬਾਅਦ ਦਿੱਲੀ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਸਖ਼ਤ ਮੁਕਾਬਲਾ ਸੀ। ਪਰ ਇਸ ਵਾਰ ਜਨਤਾ ਦਾ ਸਮਰਥਨ ਭਾਜਪਾ ਦੇ ਹੱਕ ਵਿੱਚ ਸੀ। ਭਾਜਪਾ ਨੇ 70 ਵਿੱਚੋਂ 48 ਸੀਟਾਂ ਜਿੱਤੀਆਂ ਅਤੇ ‘ਆਪ’ ਨੂੰ ਸਿਰਫ਼ 22 ਸੀਟਾਂ ਨਾਲ ਸਬਰ ਕਰਨਾ ਪਿਆ। ਇਸ ਚੋਣ ਵਿੱਚ ‘ਆਪ’ ਦੇ ਵੱਡੇ ਆਗੂ ਅਰਵਿੰਦ ਕੇਜਰੀਵਾਲ, ਸੌਰਭ ਭਾਰਦਵਾਜ, ਸਤੇਂਦਰ ਜੈਨ, ਮਨੀਸ਼ ਸਿਸੋਦੀਆ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।