ਗੈਰ ਸਿੱਖਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਹੀਂ ਮਿਲੇਗੀ ਐਂਟਰੀ

TeamGlobalPunjab
1 Min Read

ਲਾਹੌਰ: ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨ ਦਿਨ ਲਈ ਸਥਾਨਕ ਗੈਰ ਸਿੱਖ ਲੋਕਾਂ ਲਈ ਬੰਦ ਰੱਖਿਆ ਜਾਵੇਗਾ।

ਗੁਰਦੁਆਰਾ ਪ੍ਰਬੰਧਨ ਨਾਲ ਜੁੜੇ ਟਰੱਸਟ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਤਿੰਨ ਜਨਵਰੀ ਤੋਂ ਪੰਜ ਜਨਵਰੀ ਤੱਕ ਦਰਬਾਰ ਸਾਹਿਬ ਗੁਰਦੁਆਰੇ ਵਿੱਚ ਗੈਰ ਸਿੱਖਾਂ ਦੇ ਜਾਣ ‘ਤੇ ਰੋਕ ਲਗਾ ਦਿੱਤੀ ਹੈ।

ਇਸ ਦੌਰਾਨ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਪਾਕਿਸਤਾਨ ਤੇ ਭਾਰਤ ਦੇ ਸਿੱਖ ਇਕੱਠੇ ਹੋਣਗੇ। ਹਾਸ਼ਮੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਪੰਜ ਜਨਵਰੀ ਨੂੰ ਹੋਵੇਗਾ।

Share this Article
Leave a comment