ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ‘ਚ ਗੋਲੀਬਾਰੀ, ਇਕ ਦੀ ਮੌਤ, ਕਈ ਜ਼ਖਮੀ

TeamGlobalPunjab
1 Min Read

ਕੈਲੀਫੋਰਨੀਆ- ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ‘ਚ ‘ਗ੍ਰੇ ਹਾਉਂਡ’ ਬੱਸ ‘ਤੇ ਇਕ ਸ਼ੱਕੀ ਨੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸ਼ੱਕੀ ਨੂੰ ਨੇੜੇ ਸਥਿਤ ਵਾਲਮਾਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਬਟ ਕਾਉਂਟੀ ਸ਼ੈਰਿਫ ਦੇ ਦਫਤਰ ਦੁਆਰਾ ਜਾਰੀ ਕੀਤੇ ਗਏ ਇੱਕ ਬਿਆਨ ਦੇ ਅਨੁਸਾਰ, ਪੁਲਿਸ ਨੂੰ ਸ਼ਾਮ 7.30 ਵਜੇ ਦੇ ਕਰੀਬ 911 ‘ਤੇ ਇੱਕ ਕਾਲ ਆਈ ਜਿਸ ਵਿੱਚ ਉਨ੍ਹਾਂ ਨੂੰ ਓਰੋਵਿਲ ਵਿੱਚ ਇੱਕ ਸਟੋਰ ਦੇ ਬਾਹਰ ਖੜੀ ਬੱਸ ਵਿੱਚ ਗੋਲੀਬਾਰੀ ਦੀ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਨੂੰ ਕਈ ਜ਼ਖਮੀ ਅਤੇ ਇਕ ਮ੍ਰਿਤਕ ਵਿਅਕਤੀ ਮਿਲਿਆ। ਉਦੋਂ ਤੱਕ ਸ਼ੱਕੀ ਮੌਕੇ ਤੋਂ ਫਰਾਰ ਹੋ ਚੁੱਕਾ ਸੀ, ਜਿਸ ਨੂੰ ਬਾਅਦ ‘ਚ ਨੇੜੇ ਸਥਿਤ ਵਾਲਮਾਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਓਰੋਵਿਲ ਦੇ ਮੇਅਰ ਚੱਕ ਰੇਨੋਲਡਜ਼ ਨੇ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀਬਾਰੀ ਵਿੱਚ ਕਿੰਨੇ ਲੋਕ ਜ਼ਖਮੀ ਹੋਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ‘ਫੇਸਬੁੱਕ’ ‘ਤੇ ਪੰਜ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਦਿੱਤੀ ਸੀ।

Share this Article
Leave a comment