ਪੰਜਾਬ ਸਣੇ ਦੇਸ਼ ਦੇ ਵੱਡੇ ਹਿੱਸੇ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ

TeamGlobalPunjab
2 Min Read

ਨਿਊਜ਼ ਡੈਸਕ: ਇਸ ਸਮੇਂ ਉੱਤਰ ਭਾਰਤ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਰਾਜਧਾਨੀ ਦਿੱਲੀ ਸਣੇ ਦੇਸ਼ ਦੇ ਕਈ ਹਿੱਸੇ ਹੀਟ ਵੇਵ ਦੀ ਚਪੇਟ ਵਿੱਚ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਹੁਣ ਕਈ ਰਾਜਾਂ ‘ਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਪੱਛਮੀ ਰਾਜਸਥਾਨ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਦੇ ਆਸਾਰ ਨਜ਼ਰ ਆ ਰਹੇ ਹਨ। ਉੱਥੇ ਹੀ ਰਾਜਧਾਨੀ ਦਿੱਲੀ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਨੇਰੀ ਚੱਲਣ ਦੇ ਵੀ ਆਸਾਰ ਹਨ।

ਮੌਸਮ ਵਿਭਾਗ ਮੁਤਾਬਕ ਹਰਿਆਣਾ, ਪੰਜਾਬ ਅਤੇ ਦਿੱਲੀ ਵਿੱਚ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਤਾਮਿਲਨਾਡੂ, ਕੇਰਲ, ਅਸਮ ਅਤੇ ਆਸਪਾਸ ਦੇ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ 12 ਅਤੇ 13 ਅਪ੍ਰੈਲ ਨੂੰ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਾਰਨ ਮੌਸਮ ਬਦਲਿਆ ਹੈ। ਇਸ ਦੌਰਾਨ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬੁੱਧਵਾਰ ਤੋਂ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਨਵਾਂਸ਼ਹਿਰ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment