ਮੌਸਮ ਵਿਭਾਗ ਵੱਲੋਂ ਸੀਤ ਲਹਿਰ, ਮੀਂਹ ਤੇ ਬਰਫਬਾਰੀ ਦੀ ਚਿਤਾਵਨੀ

TeamGlobalPunjab
2 Min Read

ਨਵੀਂ ਦਿੱਲੀ: ਜਨਵਰੀ ਦੇ ਅਖੀਰਲੇ ਹਫਤੇ ਵੀ ਕੜਾਕੇ ਦੀ ਠੰਢ ਦਾ ਦੌਰ ਲਗਾਤਾਰ ਜਾਰੀ ਹੈ। ਉੱਤਰ ਭਾਰਤ ਵਿੱਚ ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਵਿੱਚ ਤਾਜ਼ਾ ਬਰਫਬਾਰੀ ਕਾਰਨ ਤਾਪਮਾਨ ਡਿੱਗ ਗਿਆ ਹੈ। ਇਸ ਵਿੱਚ ਮੌਸਮ ਵਿਭਾਗ ਨੇ ਮੱਧ ਅਤੇ ਪੱਛਮ ਭਾਰਤ ਲਈ ਨਵਾਂ ਅਲਰਟ ਜਾਰੀ ਕੀਤਾ ਹੈ। ਅੱਜ ਤੋਂ ਦੇਸ਼ ਦੇ ਇਨ੍ਹਾਂ ਇਲਾਕੀਆਂ ਵਿੱਚ ਸ਼ੀਤ ਲਹਿਰ ਦਾ ਨਵਾਂ ਦੌਰ ਸ਼ੁਰੂ ਹੋਣ ਵਾਲਾ ਹੈ।

ਉੱਥੇ ਹੀ ਉੱਤਰੀ ਪੱਛਮੀ ਅਤੇ ਮੱਧ ਭਾਰਤ ਵਿੱਚ ਸੀਤ ਲਹਿਰ ਸ਼ਨੀਵਾਰ ਤੋਂ ਬਾਅਦ ਘਟਣ ਦੀ ਸੰਭਾਵਨਾ ਹੈ, ਜਦਕਿ ਉੱਤਰੀ ਪੱਛਮੀ, ਪੂਰਬ ਅਤੇ ਉੱਤਰ-ਪੂਰਬ ਵਿੱਚ 2 ਤੋਂ 4 ਫਰਵਰੀ ਤੱਕ ਭਾਰਤ ਵਿੱਚ ਮੀਂਹ ਪਵੇਗਾ।

ਮੌਸਮ ਵਿਭਾਗ ਮੁਤਾਬਕ, ਅਗਲੇ 24 ਘੰਟਿਆਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ‘ਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਹੋਣ ਦੀ ਸੰਭਾਵਨਾ ਨਹੀਂ ਹੈ ਅਤੇ ਇਸ ਤੋਂ ਬਾਅਦ ਹੌਲੀ-ਹੌਲੀ 4-6 ਡਿਗਰੀ ਸੈਲਸੀਅਸ ਤੱਕ ਵਧੇਗਾ।

ਇਸ ਤੋਂ ਇਲਾਵਾ ਆਉਣ ਵਾਲੇ ਚਾਰ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਅਗਲੇ 3 ਦਿਨਾਂ ਦੌਰਾਨ ਪੂਰਬੀ ਭਾਰਤ ‘ਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਹੋਣ ਦੀ ਸੰਭਾਵਨਾ ਨਹੀਂ ਹੈ ਅਤੇ ਇਸ ਤੋਂ ਬਾਅਦ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

- Advertisement -

ਇਸੇ ਤਰ੍ਹਾਂ ਆਉਣ ਵਾਲੇ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ ‘ਤੇ ਸ਼ੀਤ ਲਹਿਰ ਦੇ ਹਾਲਾਤ ਬਹੁਤ ਜ਼ਿਆਦਾ ਹਨ ਅਤੇ ਇਸ ਤੋਂ ਬਾਅਦ ਘੱਟ ਜਾਣਗੇ।

Share this Article
Leave a comment