ਨਿਊਜ਼ ਡੈਸਕ: ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਪਰਾਲੀ ਸਾੜਨ ਵਾਲਿਆਂ ‘ਤੇ ਕਾਰਵਾਈ ਕਰਨ ਤੋਂ ਝਿਜਕ ਰਹੀਆਂ ਹਨ। ਇਹ ਕਹਿੰਦੇ ਹੋਏ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਦੋਵਾਂ ਸਰਕਾਰਾਂ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਦੋਵਾਂ ਰਾਜਾਂ ਦੇ ਮੁੱਖ ਸਕੱਤਰਾਂ ਨੂੰ 23 ਅਕਤੂਬਰ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਜਸਟਿਸ ਅਭੈ ਐਸ ਓਕਾ, ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਇੱਕ ਵੀ ਕੇਸ ਨਹੀਂ ਚੱਲਿਆ ਹੈ, ਜਦੋਂਕਿ ਅਦਾਲਤ ਨੇ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਨੂੰ ਵੀ ਅਜਿਹੀਆਂ ਗਲਤੀਆਂ ਲਈ ਫਟਕਾਰ ਲਗਾਈ ਸੀ।
ਸੁਪਰੀਮ ਕੋਰਟ ਦੇ ਬੈਂਚ ਨੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ( CAQM) ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਲਈ ਹਰਿਆਣਾ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਿਰੁੱਧ ਦੰਡਕਾਰੀ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਹੈ। ਬੈਂਚ ਨੇ ਕਿਹਾ, ‘ਇਹ ਕੋਈ ਸਿਆਸੀ ਮਾਮਲਾ ਨਹੀਂ ਹੈ। ਜੇਕਰ ਮੁੱਖ ਸਕੱਤਰ ਕਿਸੇ ਦੇ ਕਹਿਣ ‘ਤੇ ਕੰਮ ਕਰ ਰਿਹਾ ਹੈ ਤਾਂ ਅਸੀਂ ਉਸ ਵਿਰੁੱਧ ਵੀ ਸੰਮਨ ਜਾਰੀ ਕਰਾਂਗੇ। ਅਗਲੇ ਬੁੱਧਵਾਰ ਅਸੀਂ ਮੁੱਖ ਸਕੱਤਰ ਨੂੰ ਬੁਲਾਵਾਂਗੇ ਅਤੇ ਉਨ੍ਹਾਂ ਤੋਂ ਸਭ ਕੁਝ ਪੁੱਛਾਂਗੇ। ਕੁਝ ਨਹੀਂ ਕੀਤਾ, ਪੰਜਾਬ ਸਰਕਾਰ ਨੇ ਵੀ ਐਵੇਂ ਹੀ ਕੀਤਾ ਹੈ। ਇਹ ਰਵੱਈਆ ਪੂਰੀ ਤਰ੍ਹਾਂ ਅਣਦੇਖੀ ਕਰਨ ਦਾ ਹੈ।
SC ਨੇ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਸੂਬੇ ‘ਚ ਪਿਛਲੇ ਤਿੰਨ ਸਾਲਾਂ ‘ਚ ਪਰਾਲੀ ਸਾੜਨ ਦਾ ਇਕ ਵੀ ਮਾਮਲਾ ਦਰਜ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਟਰੈਕਟਰ ਮੁਹੱਈਆ ਕਰਵਾਉਣ ਲਈ ਕੇਂਦਰ ਤੋਂ ਫੰਡ ਮੰਗਣ ਦਾ ਕੋਈ ਉਪਰਾਲਾ ਨਹੀਂ ਕੀਤਾ। ਸੁਪਰੀਮ ਕੋਰਟ ਨੇ CAQM ਦੀ ਤੁਲਨਾ ਬਿੰਨ੍ਹਾਂ ਦੰਦ ਦੇ ਸ਼ੇਰ ਨਾਲ ਕੀਤੀ ਹੈ। ਇਸ ਤੋਂ ਪਹਿਲਾਂ, ਅਦਾਲਤ ਨੇ ਗੁਆਂਢੀ ਰਾਜਾਂ ਵਿੱਚ ਪਰਾਲੀ ਸਾੜਨ ਕਾਰਨ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ CAQM ਦੀ ਖਿਚਾਈ ਕੀਤੀ ਸੀ ਅਤੇ ਕਿਹਾ ਸੀ ਕਿ ਇਸਨੂੰ ਵਧੇਰੇ ਕਿਰਿਆਸ਼ੀਲ ਪਹੁੰਚ ਅਪਣਾਉਣ ਦੀ ਲੋੜ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।