ਸੁਨੀਲ ਜਾਖੜ ਨੇ ਕਾਰਨ ਦੱਸੋ ਨੋਟਿਸ ਦਾ ਨਹੀਂ ਦਿੱਤਾ ਜਵਾਬ, ਸਖ਼ਤ ਐਕਸ਼ਨ ਦੀ ਤਿਆਰੀ ‘ਚ ਕਾਂਗਰਸ!

ਚੰਡੀਗੜ੍ਹ- ਕਾਂਗਰਸ ਨੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਰਨ ਦੱਸੋ ਨੋਟਿਸ ਦਾ ਜਵਾਬ ਨਾ ਦੇਣ ਨੂੰ ਵੀ ਕਾਂਗਰਸ ਨੇ ‘ਘੋਰ ਅਨੁਸ਼ਾਸਨਹੀਣਤਾ’ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਵਿਰੁੱਧ ‘ਸਖਤ ਕਾਰਵਾਈ’ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਰਟੀ ਦੇ ਉੱਚ ਪੱਧਰੀ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਵਰਨਣਯੋਗ ਹੈ ਕਿ ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੇ ਕਾਂਗਰਸ ਦੇ ਦੋ ਸੀਨੀਅਰ ਆਗੂਆਂ ਸੁਨੀਲ ਜਾਖੜ ਅਤੇ ਕੇ. ਵੀ. ਥਾਮਸ ਨੂੰ 11 ਅਪ੍ਰੈਲ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਕੇ ਇੱਕ ਹਫ਼ਤੇ ਅੰਦਰ ਜਵਾਬ ਮੰਗਿਆ ਗਿਆ ਸੀ। ਥਾਮਸ ਦਾ ਜਵਾਬ ਮਿਲ ਗਿਆ ਹੈ ਪਰ ਜਾਖੜ ਦਾ ਜਵਾਬ ਆਉਣਾ ਅਜੇ ਬਾਕੀ ਹੈ। ਜਾਖੜ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਪਾਰਟੀ ਦੀ ਅਨੁਸ਼ਾਸਨੀ ਐਕਸ਼ਨ ਕਮੇਟੀ ਵੱਲੋਂ ਦਿੱਤੇ ਕਾਰਨ ਦੱਸੋ ਨੋਟਿਸ ਦਾ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ ਹੈ ਅਤੇ ਕਮੇਟੀ ਜੋ ਚਾਹੇ ਫੈਸਲਾ ਲਵੇ।

ਕਾਂਗਰਸ ਦੇ ਇੱਕ ਉੱਚ ਪੱਧਰੀ ਸੂਤਰ ਨੇ ਜਾਖੜ ਦੀ ਟਿੱਪਣੀ ਬਾਰੇ ਪੀਟੀਆਈ ਨੂੰ ਦੱਸਿਆ, “ਪਹਿਲਾਂ ਉਨ੍ਹਾਂ ਨੂੰ ਅਨੁਸ਼ਾਸਨਹੀਣਤਾ ਲਈ ‘ਕਾਰਨ ਦੱਸੋ’ ਨੋਟਿਸ ਦਿੱਤਾ ਗਿਆ ਸੀ। ਹੁਣ ਤੱਕ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਇਹ ਵੀ ਘੋਰ ਅਨੁਸ਼ਾਸਨਹੀਣਤਾ ਹੈ। ਉਨ੍ਹਾਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ।”

ਉਨ੍ਹਾਂ ਨੇ ਇਹ ਵੀ ਕਿਹਾ, “ਇਸ ਬਾਰੇ ਫੈਸਲਾ ਅਨੁਸ਼ਾਸਨੀ ਕਮੇਟੀ ਵੱਲੋਂ ਲਿਆ ਜਾਵੇਗਾ। ਕਮੇਟੀ ਦੀ ਮੀਟਿੰਗ ਇਸ ਹਫ਼ਤੇ ਦੇ ਅੰਤ ਤੱਕ ਹੋਣ ਦੀ ਸੰਭਾਵਨਾ ਹੈ।“ ਸੁਨੀਲ ਜਾਖੜ ‘ਤੇ ਵਿਧਾਨ ਸਭਾ ਚੋਣਾਂ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ‘ਇਤਰਾਜ਼ਯੋਗ ਟਿੱਪਣੀ’ ਕਰਨ ਅਤੇ ਪਾਰਟੀ ਨੂੰ ਠੇਸ ਪਹੁੰਚਾਉਣ ਵਾਲੇ ਬਿਆਨ ਦੇਣ ਦਾ ਦੋਸ਼ ਹੈ। ਕਾਂਗਰਸੀ ਆਗੂ ਉਦਿਤ ਰਾਜ ਨੇ ਖੁੱਲ੍ਹ ਕੇ ਜਾਖੜ ਨੂੰ ਪਾਰਟੀ ‘ਚੋਂ ਕੱਢਣ ਦੀ ਮੰਗ ਕੀਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਆਖਿਰ ਕਿਸ ਸਵਾਲ ਦਾ ਜਵਾਬ ਦੇਣ ਨਾਲੋਂ ਰਿਸ਼ੀ ਸੁਨਕ ਨੂੰ ਹਾਰ ਵੀ ਸਵੀਕਾਰ?

ਲੰਦਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਉਹ …

Leave a Reply

Your email address will not be published.