ਹਿਜਾਬ ਨਾ ਪਾਉਣਾ ਔਰਤਾਂ ਨੂੰ ਪਵੇਗਾ ਭਾਰੀ, ਭੁਗਤਣੀ ਪਵੇਗੀ ਜੇਲ੍ਹ ਤੇ 360 ਮਿਲੀਅਨ ਦਾ ਜੁਰਮਾਨਾ

Rajneet Kaur
3 Min Read

ਨਿਊਜ਼ ਡੈਸਕ: ਮਹਿਸਾ ਅਮੀਨੀ ਦੀ ਮੌਤ ਤੋਂ ਬਾਅਦ ਹਿਜਾਬ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਈਰਾਨ ਦੀ ਕੱਟੜਪੰਥੀ ਸਰਕਾਰ ‘ਤੇ ਕੋਈ ਅਸਰ ਨਹੀਂ ਹੋਇਆ ਹੈ। ਹੁਣ ਉਹ ਹਿਜਾਬ ‘ਤੇ ਨਵਾਂ ਬਿੱਲ ਤਿਆਰ ਕਰ ਰਹੀ ਹੈ। ਮਾਹਿਰਾਂ ਨੂੰ ਡਰ ਹੈ ਕਿ ਇਸ ਵਿੱਚ ਸਖ਼ਤ ਸਜ਼ਾ ਵਾਲੇ ਕਦਮ ਚੁੱਕੇ ਜਾਣਗੇ।ਮਿਲੀ ਜਾਣਕਾਰੀ ਅਨੁਸਾਰ ਈਰਾਨੀ ਅਧਿਕਾਰੀਆਂ ਨੇ ਹਿਜਾਬ ‘ਤੇ ਧਾਰਾ 70 ਦਾ ਖਰੜਾ ਤਿਆਰ ਕੀਤਾ ਹੈ। ਇਸ ਖਰੜੇ ਵਿੱਚ ਹਿਜਾਬ ਨਾ ਪਹਿਨਣ ‘ਤੇ ਔਰਤਾਂ ਲਈ ਲੰਬੀ ਜੇਲ੍ਹ ਦੀ ਸਜ਼ਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਮਸ਼ਹੂਰ ਹਸਤੀਆਂ ਅਤੇ ਕਾਰੋਬਾਰੀਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।

ਇਸ ਦੇ ਨਾਲ ਹੀ ਡਰੈੱਸ ਕੋਡ ਦੀ ਪਾਲਣਾ ਨਾ ਕਰਨ ਵਾਲੀਆਂ ਔਰਤਾਂ ਦੀ ਪਛਾਣ ਕਰਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਦੀ ਗੱਲ ਕਹੀ ਗਈ ਹੈ। ਰਿਪੋਰਟ ਅਨੁਸਾਰ ਇਹ ਬਿੱਲ ਅਜੇ ਤੱਕ ਈਰਾਨੀ  ਸੰਸਦ ‘ਚ ਪਾਸ ਨਹੀਂ ਹੋਇਆ ਹੈ। ਇਸ ਦੇ ਬਾਵਜੂਦ ਇਸ ਦੇ ਜ਼ਰੀਏ ਈਰਾਨੀਆਂ ਨੂੰ ਸਪੱਸ਼ਟ ਤੌਰ ‘ਤੇ ਚੇਤਾਵਨੀ ਦਿੱਤੀ ਗਈ ਹੈ ਕਿ ਪਿਛਲੇ ਸਾਲ ਹੋਏ ਵੱਡੇ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਸਰਕਾਰ ਹਿਜਾਬ ‘ਤੇ ਆਪਣੇ ਸਟੈਂਡ ਤੋਂ ਪਿੱਛੇ ਨਹੀਂ ਹਟੇਗੀ।ਬਿੱਲ ਦਾ ਖਰੜਾ ਇਸ ਸਾਲ ਦੇ ਸ਼ੁਰੂ ਵਿੱਚ ਈਰਾਨੀ ਨਿਆਂਪਾਲਿਕਾ ਨੇ ਤਿਆਰ ਕੀਤਾ ਸੀ ਅਤੇ ਸਰਕਾਰ ਨੂੰ ਵਿਚਾਰ ਲਈ ਭੇਜਿਆ ਸੀ। ਉਸ ਤੋਂ ਬਾਅਦ ਖਰੜਾ ਲੀਗਲ-ਜੁਡੀਸ਼ੀਅਲ ਕਮਿਸ਼ਨ ਨੂੰ ਭੇਜਿਆ ਗਿਆ ਹੈ।

ਇਸ ਬਿੱਲ ਨੂੰ ਸੰਸਦ ਦੇ ਮੇਜ਼ ‘ਤੇ ਪੇਸ਼ ਕੀਤੇ ਜਾਣ ਤੋਂ ਪਹਿਲਾਂ ਐਤਵਾਰ ਨੂੰ ਬੋਰਡ ਆਫ ਗਵਰਨਰਜ਼ ‘ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਅਗਲੇ 2 ਮਹੀਨਿਆਂ ‘ਚ ਈਰਾਨੀ ਸੰਸਦ ਮੈਂਬਰ ਇਸ ਬਿੱਲ ਨੂੰ ਮਨਜ਼ੂਰੀ ਦੇਣ ਲਈ ਵੋਟ ਪਾਉਣਗੇ।ਦਸ ਦਈਏ ਕਿ  ਪਿਛਲੇ ਸਾਲ, 22 ਸਾਲਾ ਕੁਰਦ-ਈਰਾਨੀ ਔਰਤ ਅਮੀਨੀ ਨੂੰ ਈਰਾਨ ਦੀ ਨੈਤਿਕ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਉਸ ‘ਤੇ ਸਹੀ ਢੰਗ ਨਾਲ ਹਿਜਾਬ ਨਾ ਪਹਿਨਣ ਦਾ ਦੋਸ਼ ਸੀ। ਇਸ ਤੋਂ ਬਾਅਦ ਪੁਲਿਸ ਹਿਰਾਸਤ ‘ਚ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਦੇਸ਼ ਭਰ ‘ਚ ਸਰਕਾਰ ਖਿਲਾਫ ਪ੍ਰਦਰਸ਼ਨ ਸ਼ੁਰੂ ਹੋ ਗਏ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment