ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਅੰਦਰੂਨੀ ਤਕਰਾਰ ਦਾ ਮਾਮਲਾ ਸਾਹਮਣੇ ਆਇਆ ਹੈ। ਕਾਂਗਰਸ ਭਵਨ ਵਿਖੇ ਹੋਈ ਝੜਪ ਤੋਂ ਕਰੀਬ ਇੱਕ ਹਫ਼ਤੇ ਬਾਅਦ ਪਾਰਟੀ ਨੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਪਾਰਟੀ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵੱਲੋਂ ਐਤਵਾਰ ਨੂੰ ਜਾਰੀ ਕੀਤਾ ਗਿਆ। ਇਸ ਵਿੱਚ ਬਰਿੰਦਰ ਢਿੱਲੋਂ ਨੂੰ ਤਿੰਨ ਦਿਨਾਂ ਦੇ ਅੰਦਰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ।
ਦਲਜੀਤ ਸਿੰਘ ਦੀ ਸ਼ੱਕੀ ਮੌਤ ਮਾਮਲੇ ‘ਚ ਹਾਈ ਕੋਰਟ ਦਾ ਵੱਡਾ ਹੁਕਮ, PGI ਚੰਡੀਗੜ੍ਹ ‘ਚ ਹੋਵੇਗਾ ਪੋਸਟਮਾਰਟਮ
ਦਰਅਸਲ, ਕਾਂਗਰਸ ਭਵਨ ਵਿੱਚ ਬਰਿੰਦਰ ਢਿੱਲੋਂ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਣਜੀਤ ਸਿੰਘ ਤਰਖਾਣ ਮਾਜਰਾ ਵਿਚਾਲੇ ਤਕਰਾਰ ਤੋਂ ਬਾਅਦ ਝੜਪ ਹੋ ਗਈ ਸੀ। ਇਸ ਘਟਨਾ ਨੂੰ ਲੈ ਕੇ ਪਾਰਟੀ ਕੋਲ ਸ਼ਿਕਾਇਤ ਪਹੁੰਚੀ ਸੀ। ਜਾਰੀ ਕੀਤੇ ਗਏ ਨੋਟਿਸ ਮੁਤਾਬਕ, ਢਿੱਲੋਂ ‘ਤੇ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਅਣਉਚਿਤ ਵਿਵਹਾਰ ਕਰਨ ਅਤੇ ਉਨ੍ਹਾਂ ਖ਼ਿਲਾਫ਼ ਇਤਰਾਜ਼ਯੋਗ ਤੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਲਗਾਏ ਗਏ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ
ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਤੈਅ ਸਮੇਂ ਅੰਦਰ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਬਰਿੰਦਰ ਢਿੱਲੋਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕਦੀ ਹੈ। ਹੁਣ ਦੇਖਣਾ ਹੋਵੇਗਾ ਕਿ ਬਰਿੰਦਰ ਢਿੱਲੋਂ ਵੱਲੋਂ ਇਸ ਨੋਟਿਸ ਦਾ ਕੀ ਜਵਾਬ ਦਿੱਤਾ ਜਾਂਦਾ ਹੈ ਅਤੇ ਪਾਰਟੀ ਇਸ ਮਾਮਲੇ ਵਿੱਚ ਅੱਗੇ ਕੀ ਕਦਮ ਚੁੱਕਦੀ ਹੈ।

