ਬੰਗਾਲ ਦੇ ਸ਼ਹਿਰੀ ਵਿਕਾਸ ਮੰਤਰੀ ਨੂੰ ਹਿੰਸਾ ਭੜਕਾਉਣ ਵਾਲਾ ਭਾਸ਼ਣ ਦੇਣ ‘ਤੇ ਨੋਟਿਸ ਜਾਰੀ, 24 ਘੰਟੇ ਦਾ ਦਿੱਤਾ ਸਮਾਂ

ਕੋਲਕਾਤਾ :- ਚੋਣ ਕਮਿਸ਼ਨ ਨੇ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਨੇਤਾ ਤੇ ਬੰਗਾਲ ਦੇ ਸ਼ਹਿਰੀ ਵਿਕਾਸ ਮੰਤਰੀ ਫਿਰਹਾਦ ਹਕੀਮ ਨੂੰ ਕਥਿਤ ਰੂਪ ਨਾਲ ਹਿੰਸਾ ਭੜਕਾਉਣ ਵਾਲਾ ਭਾਸ਼ਣ ਦੇਣ ‘ਤੇ ਮੰਗਲਵਾਰ ਦੇਰ ਸ਼ਾਮ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਨਾਲ ਹੀ, ਕੇਂਦਰੀ ਬਲ ਖ਼ਿਲਾਫ਼ ਕਥਿਤ ਬਿਆਨ ਨੂੰ ਲੈ ਕੇ ਵੀ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ। ਮੰਤਰੀ ਹਕੀਮ ਨੂੰ ਜਵਾਬ ਦੇਣ ਲਈ 24 ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਕਮਿਸ਼ਨ ਨੇ ਭਾਜਪਾ ਦੀ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ।

ਦੱਸ ਦਈਏ ਸੂਬਾ ਭਾਜਪਾ ਦੇ ਵਫ਼ਦ ਨੇ ਹਾਲ ਹੀ ‘ਚ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਦੋਸ਼ ਲਾਇਆ ਸੀ ਕਿ ਤ੍ਰਿਣਮੂਲ ਕਾਂਗਰਸ ਦੇ ਨੇਤਾ ਨੇ ਲੋਕਾਂ ਤੋਂ ਭਾਜਪਾ ਵਰਕਰਾਂ ‘ਤੇ ਹਮਲਾ ਕਰਨ ਲਈ ਕਿਹਾ ਸੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ ਫਿਰਹਾਦ ਹਕੀਮ ਨੇ ਭਾਜਪਾ ‘ਤੇ ਦੋਸ਼ ਲਾਇਆ ਸੀ ਕਿ ਭਾਜਪਾ ਧਰੁਵੀਕਰਨ ਦੀ ਰਾਜਨੀਤੀ ਨੂੰ ਹੋਰ ਅੱਗੇ ਵਧਾਉਣ ਦੀ ਕੋਸ਼ਿਸ਼ ਤਹਿਤ ਉਨ੍ਹਾਂ ਦੀ ਧਾਰਮਿਕ ਪਛਾਣ ਨੂੰ ਨਿਸ਼ਾਨਾ ਬਣਾ ਰਹੀ ਹੈ।

Check Also

CM ਏਕਨਾਥ ਸ਼ਿੰਦੇ ਨੂੰ ਮਿਲਿਆ ਬਹੁਮਤ, ਊਧਵ ਠਾਕਰੇ ਨੂੰ ਲੱਗਿਆ 1 ਹੋਰ ਝਟਕਾ

ਮਹਾਰਾਸ਼ਟਰ:ਮਹਾਰਾਸ਼ਟਰ ਵਿਧਾਨ ਸਭਾ ਵਿੱਚ ਏਕਨਾਥ ਸ਼ਿੰਦੇ ਸਰਕਾਰ ਨੇ ਆਪਣਾ ਬਹੁਮਤ ਸਾਬਤ ਕਰ ਦਿੱਤਾ ਹੈ। ਮਹਾਰਾਸ਼ਟਰ …

Leave a Reply

Your email address will not be published.