ਮੂਸੇਵਾਲਾ ਦੀ ਮਾਤਾ ਦੇ ਗਰਭਵਤੀ ਹੋਣ ਦੀ ਰਿਪੋਰਟ ਤਲਬ ਕਰਨ ‘ਤੇ ਸਿਹਤ ਸਕੱਤਰ ਨੂੰ ਨੋਟਿਸ ਜਾਰੀ, ਪੰਜਾਬ ਸਰਕਾਰ ਨੇ ਮੰਗਿਆ ਜਵਾਬ

Global Team
2 Min Read

ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੱਲੋਂ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦੇਣ ਦੀ ਰਿਪੋਰਟ ਮੰਗਣ ਦੇ ਮਾਮਲੇ ਵਿੱਚ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਰਿਪੋਰਟ ਮੰਗੀ ਸੀ।

ਹੁਣ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਜਾਂ ਸੂਬੇ ਦੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਿਨਾਂ ਮੂਸੇਵਾਲਾ ਦੇ ਪਰਿਵਾਰ ਤੋਂ ਜਾਣਕਾਰੀ ਮੰਗਣ ਲਈ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੂਬਾ ਸਰਕਾਰ ਨੇ ਉਹਂਨਾਂ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਹੈ ਕਿ ਉਹਂਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਿਉਂ ਨਾਂ ਕੀਤੀ ਜਾਵੇ।

ਚਰਨ ਕੌਰ 58 ਸਾਲ ਦੀ ਉਮਰ ਵਿੱਚ ਮੁੜ ਬਣੀ ਮਾਂ

ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦੀ ਮਦਦ ਨਾਲ ਇੱਕ ਬੱਚੇ ਨੂੰ ਜਨਮ ਦਿੱਤਾ। ਕਿਉਂਕਿ ਭਾਰਤ ਵਿੱਚ ਆਈਵੀਐਫ ਲਈ ਵੱਧ ਤੋਂ ਵੱਧ ਉਮਰ 50 ਸਾਲ ਨਿਰਧਾਰਤ ਕੀਤੀ ਗਈ ਹੈ, ਚਰਨ ਕੌਰ ਵਿਦੇਸ਼ ਤੋਂ ਇਸ ਤਕਨੀਕ ਰਾਹੀਂ ਗਰਭਵਤੀ ਹੋਈ। ਇਸ ਲਈ ਕੇਂਦਰ ਨੇ ਪ੍ਰਜਨਨ ਤਕਨਾਲੋਜੀ ਐਕਟ ਦਾ ਹਵਾਲਾ ਦਿੰਦੇ ਹੋਏ ਇਸ ਮਾਮਲੇ ਵਿਚ ਵਿਸਥਾਰਤ ਰਿਪੋਰਟ ਅਤੇ ਕਾਰਵਾਈ ਦੀ ਰਿਪੋਰਟ ਦੀ ਜਾਣਕਾਰੀ ਮੰਗੀ ਹੈ।

ਕਿਹਾ ਜਾ ਰਿਹੲ ਹੈ ਕਿ ਆਈਵੀਐਫ ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਪਰ ਸਿੱਧੂ ਦੀ ਮਾਂ ਚਰਨ ਕੌਰ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਗਰਭਵਤੀ ਹੋ ਗਈ ਅਤੇ ਬੱਚੇ ਨੂੰ ਜਨਮ ਦਿੱਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment