‘ਵਾਰਿਸ ਪੰਜਾਬ ਦੇ’ ਜੱਥੇਬੰਦੀ ਵੱਲੋਂ ਰਾਜਾ ਵੜਿੰਗ ਨੂੰ ਨੋਟਿਸ ਜਾਰੀ

Rajneet Kaur
1 Min Read

ਚੰਡੀਗੜ੍ਹ : ਭਾਈ ਅੰਮ੍ਰਿਤਪਾਲ ਸਿੰਘ ਦੀ ਜੱਥਬੰਦੀ ‘ਵਾਰਿਸ ਪੰਜਾਬ ਦੇ’ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਉਨ੍ਹਾਂ ਨੂੰ ਜਥੇਬੰਦੀ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਨੂੰ ਲੈਕੇ ਭੇਜਿਆ ਗਿਆ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਰਾਜਾ ਵੜਿੰਗ ਨੇ ‘ਵਾਰਿਸ ਪੰਜਾਬ ਦੇ ਜਥੇਬੰਦੀ’ ‘ਤੇ ਪਾਕਿਸਤਾਨ ਦੀ ਸ਼ਹਿ ਉਤੇ ਕੰਮ ਕਰਨ ਅਤੇ ਸੂਬੇ ਦਾ ਮਾਹੌਲ ਖਰਾਬ ਕਰਨ ਦੇ ਦੋਸ਼ ਲਾਏ ਸਨ। ਕਾਂਗਰਸ ਪ੍ਰਧਾਨ ਨੇ DGP ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਸੀ। ਉਨ੍ਹਾਂ ਨੇ ਆਪਣੀ ਚਿੱਠੀ ਵਿਚ ਲਿਖਿਆ ਸੀ ਕਿ ਅੰਮ੍ਰਿਤਪਾਲ ਸਿੰਘ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁੱਖ ਮਕਸਦ ਕੀ ਹੈ।

ਦਸਣਯੋਗ ਹੈ ਕਿ  ਅੰਮ੍ਰਿਤਪਾਲ ਸਿੰਘ ਨੂੰ ਵਾਰਿਸ ਪੰਜਾਬ ਦੇ ਮੁਖੀ ਬਣਿਆ ਕਰੀਬ ਇਕ ਸਾਲ ਦਾ ਸਮਾਂ ਹੋ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment