ਪੰਜਾਬ ਦੇ 9 ਹਜ਼ਾਰ ਕੱਚੇ ਅਧਿਆਪਕ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ: CM ਮਾਨ

Rajneet Kaur
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ  9 ਹਜ਼ਾਰ ਕੱਚੇ  ਅਧਿਆਪਕਾਂ ਨੂੰ ਪੱਕਾ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਟਵੀਟ ਰਾਹੀਂ  ਮੁੱਖ ਮੰਤਰੀ ਮਾਨ ਨੇ ਕਿਹਾ,‘ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ। ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ। ਕਰੀਬ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਬਾਕੀਆਂ ਲਈ ਕੰਮ ਕਰਾਂਗੇ। ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ। ਜੋ ਕਹਿੰਦੇ ਹਾਂ, ਉਹ ਕਰਦੇ ਹਾਂ।’

ਦੱਸ ਦੇਈਏ ਕਿ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਸੀ ਕਿ 36000 ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਪੱਕਾ ਕੀਤਾ ਜਾਵੇਗਾ ਤੇ ਇਸ ਦੀ ਸ਼ੁਰੂਆਤ ਹੋ ਚੁੱਕੀ ਹੈ। ਪਿਛਲੀਆਂ ਸਰਕਾਰਾਂ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਸਿਰਫ ਲਾਰੇ ਹੀ ਲਗਾਏ ਗਏ ਸਨ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment