ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ ਮੁਆਫ਼ੀ ਬਾਰੇ ਨੋਟੀਫਿਕੇਸ਼ਨ ਜਾਰੀ

TeamGlobalPunjab
1 Min Read

ਚੰਡੀਗੜ੍ਹ : ਸੂਬੇ ਦੇ ਹਰ ਵਰਗ ਦੇ ਲੋਕਾਂ ਲਈ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ ਮੁਆਫ਼ ਕਰਨ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਦੇ ਲੋਕਾਂ ਨੂੰ ਹੁਣ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ ਨਹੀਂ ਦੇਣੇ ਪੈਣਗੇ।

 

ਇਸ ਬਾਰੇ ਪੰਜਾਬ ਕੈਬਨਿਟ ਬੈਠਕ ਦੌਰਾਨ ਲਏ ਗਏ ਫ਼ੈਸਲੇ ਦੇ ਆਧਾਰ ‘ਤੇ ਲੋਕਲ ਬਾਡੀਜ਼ ਦੇ ਪ੍ਰਿੰਸੀਪਲ ਸੈਕ੍ਰੇਟਰੀ ਏ. ਕੇ. ਸਿਨ੍ਹਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਨਗਰ ਨਿਗਮਾਂ ਨਾਲ ਸਬੰਧਿਤ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲਾਂ ਨੂੰ ਮੁਆਫ ਕਰ ਦਿੱਤਾ ਗਿਆ ਹੈ।

- Advertisement -

ਸਰਕਾਰ ਵੱਲੋਂ ਅੱਗੇ ਲਈ 125 ਗਜ਼ ਤੱਕ ਦੇ ਰਿਹਾਇਸ਼ੀ ਮਕਾਨਾਂ ਨੂੰ ਪਾਣੀ ਤੇ ਸੀਵਰੇਜ ਦੇ ਬਿੱਲ ਮੁਆਫ਼ ਕਰ ਦਿੱਤੇ ਗਏ ਹਨ, ਜਦਕਿ ਬਾਕੀ ਕੈਟਾਗਰੀ ਨੂੰ ਹੁਣ ਪਾਣੀ ਦੇ ਬਿੱਲਾਂ ਦੇ ਤੌਰ ‘ਤੇ ਇਕਮੁਸ਼ਤ 50 ਰੁਪਏ ਮਹੀਨਾ ਦੇਣੇ ਹੋਣਗੇ।

Share this Article
Leave a comment