ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

Global Team
2 Min Read

ਅੰਮ੍ਰਿਤਸਰ: ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਨੇ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਹੋਇਆ ਵੱਡਾ ਹਮਲਾ ਕਿਹਾ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਘਿਨੌਣਾ ਕਾਰਾ ਸੀ, ਜਿਸ ਵਿਚ ਸਿੱਖਾਂ ਨੂੰ ਸਾਜ਼ਿਸ਼ ਰਚ ਕੇ ਨਿਸ਼ਾਨਾ ਬਣਾਇਆ ਗਿਆ।

ਸਮਾਗਮ ’ਚ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਬਾਬਾ ਪ੍ਰਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਪਰਮਜੀਤ ਸਿੰਘ ਹਰਿਆਣਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੈਜਰ ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਜਸਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਹਨ।

Share This Article
Leave a Comment