ਹੁਣ ਦੂਜੇ ਸੂਬਿਆਂ ‘ਚੋਂ ਪੰਜਾਬ ਪਰਤਣ ਵਾਲੇ ਲੋਕਾਂ ਲਈ 14 ਦਿਨਾਂ ਦਾ ਇਕਾਂਤਵਾਸ ਲਾਜ਼ਮੀ : ਕੈਪਟਨ ਅਮਰਿੰਦਰ ਸਿੰਘ

TeamGlobalPunjab
3 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਘਰੇਲੂ ਉਡਾਨਾਂ, ਰੇਲਾਂ ਅਤੇ ਬੱਸਾਂ ਰਾਹੀਂ ਦੂਜੇ ਸੂਬਿਆਂ ਤੋਂ ਪੰਜਾਬ ਵਾਪਸ ਪਰਤਣ ਵਾਲੇ ਹਰੇਕ ਵਿਅਕਤੀ ਲਈ 14 ਦਿਨਾਂ ਦੇ ਇਕਾਂਤਵਾਸ ਨੂੰ ਲਾਜ਼ਮੀ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਦੂਜੇ ਸੂਬਿਆਂ ਤੋਂ ਪੰਜਾਬ ਪਰਤਣ ਵਾਲੇ ਹਰੇਕ ਵਿਅਕਤੀ ਨੂੰ 14 ਦਿਨਾਂ ਦੇ ਇਕਾਂਤਵਾਸ ‘ਚ ਰਹਿਣਾ ਪਵੇਗਾ। ਉਨਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸੇ ਵੀ ਵਿਸ਼ਵ ਜਾਂ ਮੁਲਕ ਦੀ ਵੱਲੋਂ ਟੈਸਟ ਸਬੰਧੀ ਜਾਰੀ ਕੀਤੇ ਸਰਟੀਫਿਕੇਟ ’ਤੇ ਭਰੋਸਾ ਨਹੀਂ ਕਰੇਗੀ।

ਮੁੱਖ ਮੰਤਰੀ ਨੇ ਹਾਲ ਹੀ ‘ਚ ਫੇਸਬੁੱਕ ‘ਤੇ ਸ਼ੁਰੂ ਕੀਤੇ ਆਪਣੇ ਲਾਈਵ ਪ੍ਰੋਗਰਾਮ “ਕੈਪਟਨ ਨੂੰ ਸਵਾਲ” ਦੌਰਾਨ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਸੂਬੇ ਅਤੇ ਜ਼ਿਲਿਆਂ ਦੇ ਪ੍ਰਵੇਸ਼ ਲਾਂਘਿਆਂ ਦੇ ਨਾਲ-ਨਾਲ ਰੇਲਵੇ ਸਟੇਸ਼ਨ ਅਤੇ ਹਵਾਈ ਅੱਡਿਆਂ ’ਤੇ ਕੀਤੀ ਜਾਵੇਗੀ ਅਤੇ ਇਸ ਸਮੇਂ ਦੌਰਾਨ ਜਿਹੜੇ ਵਿਅਕਤੀ ‘ਚ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਉਸ ਨੂੰ ਸੰਸਥਾਗਤ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ ਜਦਕਿ ਬਾਕੀਆਂ ਨੂੰ 14 ਦਿਨਾਂ ਲਈ ਘਰ ਵਿੱਚ ਇਕਾਂਤਵਾਸ ’ਚ ਰਹਿਣਾ ਹੋਵੇਗਾ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਰੈਪਿਡ ਟੈਸਟਿੰਗ ਟੀਮਾਂ ਘਰਾਂ ਵਿੱਚ ਇਕਾਂਤਵਾਸ ਵਿੱਚ ਰੱਖੇ ਵਿਅਕਤੀਆਂ ਦੀ ਜਾਂਚ ਕਰਨੀਆਂ ਜਦਕਿ ਲੱਛਣ ਵਾਲੇ ਵਿਅਕਤੀਆਂ ਦੀ ਵਿਸਥਾਰਤ ਜਾਂਚ ਹਸਪਤਾਲਾਂ/ਅਲਹਿਦਗੀ ਕੇਂਦਰਾਂ ਵਿੱਚ ਕੀਤੀ ਜਾਵੇਗੀ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਹਰੀ ਮੁਲਕਾਂ ਅਤੇ ਸੂਬਿਆਂ ਤੋਂ ਵਾਪਸ ਆ ਰਹੇ ਪੰਜਾਬੀਆਂ ਦੇ ਇੱਥੇ ਪਰਤਣ ਨਾਲ ਰੋਗ ਦੇ ਫੈਲਾਅ ਦੀ ਸੰਭਾਵਨਾ ਹੈ ਪਰ ਇਸ ਦੀ ਰੋਕਥਾਮ ਲਈ ਸੂਬੇ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਜਿਸ ਤਹਿਤ ਵਾਪਸ ਪਰਤਣ ਵਾਲੇ ਹਰੇਕ ਵਿਅਕਤੀ ਦੀ ਟੈਸਟਿੰਗ ਅਤੇ ਇਕਾਂਤਵਾਸ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨਾਂ ਨੇ ਸਪੱਸ਼ਟ ਰੂਪ ਵਿੱਚ ਆਖਿਆ,‘‘ਮੈਂ ਪੰਜਾਬ ਵਿੱਚ ਇਸ ਰੋਗ ਦਾ ਹੋਰ ਫੈਲਾਅ ਨਹੀਂ ਹੋਣ ਦੇਵਾਂਗਾ।’’

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚੋਂ ਆਪਣੇ ਜੱਦੀ ਸੂਬਿਆਂ ਨੂੰ ਜਾਣ ਦੇ ਚਾਹਵਾਨ ਪਰਵਾਸੀਆਂ ਲਈ ਆਵਾਜਾਈ ਦੇ ਪ੍ਰਬੰਧਾਂ ਲਈ ਵਿਸ਼ੇਸ਼ ਰੇਲ ਗੱਡੀਆਂ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ 607 ਬੱਸਾਂ ਰਾਹੀਂ ਪਰਵਾਸੀਆਂ ਨੂੰ ਉਨਾਂ ਦੇ ਜੱਦੀ ਸੂਬਿਆਂ ਉੜੀਸਾ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਬਿਹਾਰ ਭੇਜਿਆ ਗਿਆ ਹੈ। ਉਨਾਂ ਕਿਹਾ ਕਿ ਕੁੱਲ 13 ਲੱਖ ਪਰਵਾਸੀ ਕਿਰਤੀ ਕਿਰਤੀਆਂ ਵਿੱਚੋਂ ਕਰੀਬ 3.25 ਲੱਖ ਪਰਵਾਸੀ  ਕਿਰਤੀਆਂ ਨੂੰ ਰੇਲ ਗੱਡੀਆਂ ਰਾਹੀਂ ਅਤੇ 17 ਹਜ਼ਾਰ ਕਿਰਤੀਆਂ ਨੂੰ ਬੱਸਾਂ ਰਾਹੀ ਆਪਣੇ ਸੂਬਿਆਂ ਨੂੰ ਭੇਜਿਆ ਜਾ ਚੁੱਕਾ ਹੈ।

- Advertisement -

Share this Article
Leave a comment